ਬਟਾਲਾ, 28 ਜੁਲਾਈ 2025 AJ DI Awaaj
Punjab Desk : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਵਾਰਡ ਨੰਬਰ 43 ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ‘ਨਸ਼ਾ ਮੁਕਤੀ ਯਾਤਰਾ’ ਵਿੱਚ ਸ਼ਾਮਲ ਹੋ ਕੇ ਪ੍ਰਭਾਵਸ਼ਾਲੀ ਜਨਤਕ ਜਾਗਰੂਕਤਾ ਰੈਲੀ ਨੂੰ ਸੰਬੋਧਨ ਕੀਤਾ ਅਤੇ ‘ਨਸ਼ਾ ਮੁਕਤੀ ਯਾਤਰਾ’ ਵਿੱਚ ਸ਼ਾਮਲ ਹੋਏ ਹਰੇਕ ਵਿਅਕਤੀ, ਔਰਤਾਂ, ਨੌਜੁਆਨਾਂ ਅਤੇ ਬੱਚਿਆਂ ਨੂੰ ਸ਼ਹਿਰ ਨੂੰ ਨਸ਼ਾ ਮੁਕਤ ਰੱਖਣ ਲਈ ਸਮੂਹਿਕ ਹਲਫ਼ ਦਿਵਾਇਆ। ਇਸ ਮੌਕੇ ਅੰਮ੍ਰਿਤ ਕਲਸੀ, ਚੇਅਰਮੈਨ ਮਾਨਿਕ ਮਹਿਤਾ, ਸੀਨੀਅਰ ਆਗੂ ਮਾਸਟਰ ਤਿਲਕ ਰਾਜ, ਸੁਭਾਸ਼ ਮਹਿਤਾ, ਸ੍ਰੀਮਤੀ ਸੁਨੀਤਾ ਰਾਣੀ, ਰਵਨੀਸ਼ ਮਹਿਤਾ, ਵਿਜੇ ਮਹਿਤਾ, ਅਮਿਤ ਸੋਢੀ, ਸੰਧੂ ਭੱਟੀ ਅਤੇ ਵਾਰਡ ਵਾਸੀ ਮੋਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਧਾਲੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਨਸ਼ਿਆਂ ਵਿਰੁੱਧ ਕੋਈ ਕੰਮ ਨਹੀਂ ਕੀਤਾ ਗਿਆ ਅਤੇ ਹੁਣ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੇ ਨਸ਼ਿਆਂ ਦੇ ਖਿਲਾਫ ਰਣਨੀਤਕ ਜ਼ਿਹਾਦ ਛੇੜ ਕੇ ਯੁੱਧ ਨਸ਼ਿਆਂ ਵਿਰੁੱਧ ਛੇੜਿਆ ਹੈ ਅਤੇ ‘ਨਸ਼ਾ ਮੁਕਤੀ ਯਾਤਰਾਵਾਂ’ ਵਿੱਚ ਰਿਕਾਰਡ ਤੋੜ ਲੋਕਾਂ ਦੀ ਹੋ ਰਹੀ ਸਵੈ ਇੱਛਾ ਨਾਲ ਸ਼ਮੂਲੀਅਤ ਦੀ ਸ਼ਕਤੀ ਦੇ ਨਤੀਜੇ ਵਜੋਂ ਰੰਗਲੇ ਪੰਜਾਬ ਦੀ ਆਤਮਾ ਨੂੰ ਨਸ਼ਿਆਂ ਦੇ ਜ਼ਹਿਰ ਤੋਂ ਮੁਕਤ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰ ਨਿਰਮਾਣ ਦੇ ਨਾਇਕ ਵਜੋਂ ਉੱਭਰੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਾਂ ਤਸਕਰਾਂ ਦੀ ਰਿਕਾਰਡ ਤੋੜ ਗ੍ਰਿਫਤਾਰੀ, ਨਸ਼ਿਆਂ ਦੀਆਂ ਵੱਡੀਆਂ ਖੇਪਾਂ ਤੇ ਡਰੱਗ ਮਨੀ ਦੀ ਬਰਾਮਦਗੀ ਸਣੇ ਨਸ਼ਾ ਪੀੜਤਾਂ ਵਲੋਂ ਨਸ਼ਿਆਂ ਦੇ ਇਲਾਜ ਲਈ ਸਰਕਾਰ ਵਲੋਂ ਸੰਚਾਲਿਤ ਮੁਫ਼ਤ ਨਸ਼ਾ ਛਡਾਓ ਕੇਂਦਰਾਂ ਵਿੱਚ ਭਰਤੀ ਹੋ ਕੇ ਮੁੱਖਧਾਰਾ ’ਚ ਪਰਤ ਰਹੇ ਹਨ, ਜੋ ਸ਼ੁੱਭ ਸੰਕੇਤ ਹਨ।
ਉਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਦੇ ਖਾਤਮੇ ਤੱਕ ਜੰਗ ਜਾਰੀ ਰਹੇਗੀ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਨਾਮੁਰਾਦ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਿਹਤਰ ਵਾਤਾਵਰਣ ਦੇਣ ਲਈ ਸਾਰਥਕ ਯਤਨ ਕਰ ਰਹੀ ਹੈ, ਇਸ ਲਈ ਲੋਕਾਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਨਸ਼ਿਆਂ ਖਿਲਾਫ ਇੱਕਜੁੱਟ ਹੋਣ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਜਾਂ ਵਟਨਸਐਪ ਨੰਬਰ 97791-00200 ’ਤੇ ਜਰੂਰ ਦੇਣ।
