18 ਫਰਵਰੀ 2025 Aj Di Awaaj
Faridkot Bus Accident: ਫ਼ਰੀਦਕੋਟ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀਂ ਹੈ। ਫ਼ਰੀਦਕੋਟ ਕੋਟਕਪੂਰਾ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਵਿੱਚ ਆ ਰਹੀ ਬੱਸ ਦੀ ਇੱਕ ਟਰੱਕ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਬੱਸ ਨਾਲੇ ਵਿੱਚ ਜਾ ਡਿੱਗੀ। ਜਿਸ ਤੋਂ ਬਾਅਦ ਆਸ ਪਾਸ ਦੇ ਲੋਕਾਂ ਨੇ ਜਖ਼ਮੀਆਂ ਨੂੰ ਨੇੜਲੇ ਹਸਪਤਾਲ ਵਿਖੇ ਦਾਖਿਲ ਕਰਵਾਇਆ, ਫਿਲਹਾਲ ਰਾਹਤ ਅਤੇ ਬਚਾਅ ਦਾ ਕਾਰਜ ਜਾਰੀ ਹੈ।
ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੁਲਸ ਬਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਹਨ। SSP ਵੱਲੋਂ 5 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਸਥਾਨਕ ਲੋਕਾਂ ਅਨੁਸਾਰ ਕਈ ਲੋਕਾਂ ਦੀ ਹਾਲਤ ਗੰਭੀਰ ਹੈ।
