ਮਾਨ ਸਰਕਾਰ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਦਿਹਾਤੀ ਦੇ SSP ਨੂੰ ਸਸਪੈਂਡ ਕੀਤਾ; ਜਾਣੋ ਕਾਰਨ

11

15November 2025 Aj Di Awaaj

Punjab Desk ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਵਿੱਚ ਨਾਕਾਮੀ ਦੇ ਚਲਦੇ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੂੰ ਤੁਰੰਤ ਸਸਪੈਂਡ ਕਰ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ਼ ਕਰ ਦਿੱਤਾ ਹੈ ਕਿ ਗੈਂਗਸਟਰਾਂ ਵਿਰੁੱਧ ਕਾਰਵਾਈ ’ਚ ਕੋਈ ਢਿੱਲ ਨਹੀਂ ਬਰਤਣੀ। ਇਸ ਤਰ੍ਹਾਂ ਦੀ ਲਾਪਰਵਾਹੀ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਸਖ਼ਤ ਕਦਮ ਇਸ ਗੱਲ ਦੀ ਨਿਸ਼ਾਨੀ ਹੈ ਕਿ ਸਰਕਾਰ ਸੂਬੇ ਵਿੱਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਅਤੇ ਗੈਂਗਸਟਰਵਾਦ ਨੂੰ ਮੁੱਕਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਕਿਉਂ ਹੋਈ ਇਹ ਕਾਰਵਾਈ?

ਜਾਣਕਾਰੀ ਅਨੁਸਾਰ, ਜ਼ਿਲ੍ਹੇ ਵਿੱਚ ਵਧ ਰਹੇ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਢਿੱਲੀ ਕਾਰਵਾਈ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ। ਹਾਲ ਹੀ ਵਿੱਚ ਗੈਂਗਸਟਰਾਂ ਨੇ ਡਾਕਟਰ ਕੁਲਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਤੋਂ ਇਲਾਵਾ ਕਈ ਗੈਂਗਸਟਰ ਕਾਰੋਬਾਰੀਆਂ ਅਤੇ ਡਾਕਟਰਾਂ ਨੂੰ ਧਮਕੀ ਦੇ ਕੇ ਪੈਸੇ ਵਸੂਲ ਰਹੇ ਸਨ।