Punjab 14 Mar 2026 AJ DI Awaaj
Punjab Desk : ਘਾਪੁਰਾਣਾ ਵਿੱਚ ਹੋਏ ਹਰਵਿੰਦਰ ਸਿੰਘ ਹੈਪੀ ਸਰਪੰਚ ਕ*ਤਲ ਮਾਮਲੇ ਨਾਲ ਜੁੜੀ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ ਇਸ ਮਾਮਲੇ ਦੇ ਮੁੱਖ ਦੋਸ਼ੀ ਮਨਪ੍ਰੀਤ ਸਿੰਘ ਬਬਲੂ ਨੂੰ ਲੱਦਾਖ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੋਗਾ ਪੁਲਿਸ ਦੀ ਟੀਮ ਉਸ ਨੂੰ ਲਿਆਉਣ ਲਈ ਲੱਦਾਖ ਵੱਲ ਰਵਾਨਾ ਹੋ ਚੁੱਕੀ ਹੈ।
ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਬਬਲੂ ਰੁਪਿੰਦਰ ਕੌਰ ਦਾ ਪਤੀ ਹੈ। ਕੁਝ ਦਿਨ ਪਹਿਲਾਂ ਬਾਘਾਪੁਰਾਣਾ ਇਲਾਕੇ ਵਿੱਚ ਹੋਏ ਹੈਪੀ ਸਰਪੰਚ ਦੇ ਕ*ਤਲ ਤੋਂ ਬਾਅਦ ਇਹ ਮਾਮਲਾ ਕਾਫ਼ੀ ਚਰਚਾ ਵਿੱਚ ਹੈ। ਸੂਤਰਾਂ ਮੁਤਾਬਕ ਪੁਲਿਸ ਵੱਲੋਂ ਬਬਲੂ ਨੂੰ ਕਾਬੂ ਕਰ ਲਿਆ ਗਿਆ ਹੈ, ਹਾਲਾਂਕਿ ਅਜੇ ਤੱਕ ਪੁਲਿਸ ਵੱਲੋਂ ਇਸ ਗ੍ਰਿਫਤਾਰੀ ਦੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ।
ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਪੁਲਿਸ ਜਲਦ ਹੀ ਮਨਪ੍ਰੀਤ ਸਿੰਘ ਬਬਲੂ ਨੂੰ ਲੱਦਾਖ ਤੋਂ ਮੋਗਾ ਲਿਆ ਸਕਦੀ ਹੈ, ਜਿੱਥੇ ਉਸ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸਥਾਨਕ ਵਿਧਾਇਕ ਸੁਖਾਨੰਦ ਨੇ ਕਿਹਾ ਕਿ ਇਸ ਸਾਰੀ ਲੜਾਈ ਦੀ ਜੜ੍ਹ ਰੁਪਿੰਦਰ ਕੌਰ ਹੈ ਅਤੇ ਉਹ ਇਸ ਮਾਮਲੇ ਵਿੱਚ ਕਾਰਵਾਈ ਹੋਣ ਤੱਕ ਚੁੱਪ ਨਹੀਂ ਬੈਠਣਗੇ। ਉਨ੍ਹਾਂ ਕਿਹਾ ਕਿ ਜਿਸ ਦੀ ਵੀ ਗਲਤੀ ਸਾਹਮਣੇ ਆਏਗੀ, ਉਸ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ।














