14/05/2025 Aj DI Awaaj
ਮਈ ਮਹੀਨੇ ਵਿੱਚ ਲਗਾਤਾਰ ਵਧ ਰਹੇ ਤਾਪਮਾਨ ਅਤੇ ਲੂ ਦੇ ਹਾਲਾਤਾਂ ਨੇ ਪੰਜਾਬ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਲਈ ਉਮੀਦਾਂ ਵਧਾ ਦਿੱਤੀਆਂ ਹਨ। ਪੰਜਾਬ ਸਰਕਾਰ ਵੱਲੋਂ ਜਲਦੀ ਹੀ ਗਰਮੀਆਂ ਦੀਆਂ ਛੁੱਟੀਆਂ ਬਾਰੇ ਐਲਾਨ ਕਰਨ ਦੀ ਸੰਭਾਵਨਾ ਹੈ।
ਸਿੱਖਿਆ ਵਿਭਾਗ ਦੇ ਅਸਥਾਈ ਅਕਾਦਮਿਕ ਕੈਲੰਡਰ ਅਨੁਸਾਰ, ਗਰਮੀਆਂ ਦੀਆਂ ਛੁੱਟੀਆਂ 27 ਮਈ 2025 ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ, ਜੋ ਕਿ 1 ਜੁਲਾਈ 2025 ਤੱਕ ਜਾਰੀ ਰਹਿਣਗੀਆਂ। ਇਸ ਦੌਰਾਨ ਰਾਜ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਬੰਦ ਰਹਿਣਗੇ।
ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਧ ਗਰਮੀ ਅਤੇ ਹਿਟ ਵੇਵ ਦੀ ਚਤਾਵਨੀ ਜਾਰੀ ਕੀਤੀ ਗਈ ਹੈ। ਇਸ ਪਿਛੋਕੜ ਵਿੱਚ, ਇਹ ਸੰਭਵ ਹੈ ਕਿ ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ ਤਹਿ ਤਾਰੀਖ ਤੋਂ ਪਹਿਲਾਂ ਹੀ ਕਰ ਦਿੱਤਾ ਜਾਵੇ।
ਹਾਲਾਂਕਿ, ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਪਰ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਨੁਸਾਰ, ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਤਾਪਮਾਨ ਅਨੁਸਾਰ ਜਲਦੀ ਹੀ ਫੈਸਲਾ ਲਿਆ ਜਾ ਸਕਦਾ ਹੈ।














