ਮੋਗਾ ‘ਚ ਬੱਸ ਦੀ ਟੱਕਰ ਨਾਲ ਬਾਈਕ ਸਵਾਰ ਦੀ ਮੌ*ਤ, ਪਰਿਵਾਰ ਜ਼*ਖਮੀ

21

Moga 07 Apr 2026 AJ DI Awaaj

Punjab Desk :   ਮੋਗਾ ਦੇ ਅੰਮ੍ਰਿਤਸਰ ਰੋਡ ‘ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 42 ਸਾਲਾ ਜੋਗਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌ*ਤ ਹੋ ਗਈ, ਜਦਕਿ ਉਸਦੀ ਪਤਨੀ ਰੀਟਾ ਕੌਰ ਅਤੇ ਪੁੱਤਰ ਗੁਰਜੀਤ ਸਿੰਘ ਜ਼*ਖਮੀ ਹੋ ਗਏ।

ਮਿਲੀ ਜਾਣਕਾਰੀ ਮੁਤਾਬਕ, ਜੋਗਿੰਦਰ ਸਿੰਘ ਆਪਣੇ ਪਰਿਵਾਰ ਨਾਲ ਮਾਤਾ ਦੇ ਦਰਸ਼ਨ ਕਰਨ ਲਈ ਸਿੱਧਵਾਂ ਵੇਟ ਤੋਂ ਮੋਗਾ ਜਾ ਰਿਹਾ ਸੀ। ਅੰਮ੍ਰਿਤਸਰ ਰੋਡ ‘ਤੇ ਪਹੁੰਚਣ ਦੌਰਾਨ ਇੱਕ ਤੇਜ਼ ਰਫ਼ਤਾਰ ਬੱਸ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ੋਰਦਾਰ ਸੀ ਕਿ ਜੋਗਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌ*ਤ ਹੋ ਗਈ। ਹਾਦਸੇ ਵਿੱਚ ਜ਼ਖਮੀ ਹੋਈ ਪਤਨੀ ਅਤੇ ਪੁੱਤਰ ਨੂੰ ਤੁਰੰਤ ਨਜ਼ਦੀਕੀ ਲੋਕਾਂ ਵੱਲੋਂ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਪੁੱਤਰ ਨੂੰ ਮਾਮੂਲੀ ਸੱਟਾਂ ਹੋਣ ਦੀ ਪੁਸ਼ਟੀ ਹੋਈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।