ਬਿਕਰਮ ਮਜੀਠੀਆ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ, ਗ੍ਰਿਫ਼ਤਾਰੀ ਨੂੰ ਦੱਸਿਆ ਗੈਰ-ਕਾਨੂੰਨੀ

18

ਚੰਡੀਗੜ੍ਹ:02 july 2025 AJ DI Awaaj

Punjab Desk: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਗ੍ਰਿਫ਼ਤਾਰੀ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਮਾਮਲੇ ‘ਚ ਦਰਜ ਕੀਤੀ FIR ਨੂੰ ਸਿਆਸੀ ਬਦਲਾਖੋਰੀ ਦਾ ਨਤੀਜਾ ਦੱਸਿਆ ਹੈ।

ਮਜੀਠੀਆ ਵੱਲੋਂ ਹਾਈਕੋਰਟ ‘ਚ ਇਹ ਵੀ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਦੇ ਰਿਮਾਂਡ ਆਰਡਰ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਦੋ ਘੰਟਿਆਂ ਲਈ ਗੈਰਕਾਨੂੰਨੀ ਤੌਰ ‘ਤੇ ਹਿਰਾਸਤ ‘ਚ ਰੱਖਿਆ ਗਿਆ।

ਇਸ ਮਾਮਲੇ ਦੀ ਅਗਲੀ ਸੁਣਵਾਈ 3 ਜੁਲਾਈ ਨੂੰ ਹੋਣੀ ਹੈ। ਦੱਸਣਯੋਗ ਹੈ ਕਿ ਮਜੀਠੀਆ ਦਾ ਮੌਜੂਦਾ ਪੁਲਿਸ ਰਿਮਾਂਡ ਕੱਲ੍ਹ ਸਮਾਪਤ ਹੋ ਰਿਹਾ ਹੈ।