Punjab 30 Sep 2026 AJ DI Awaaj
Punjab Desk : ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਕਥਿਤ ਡਰੱਗ ਮਾਮਲੇ ਦੀ ਜਾਂਚ ਮੁੜ ਚਰਚਾ ਵਿੱਚ ਹੈ। ਜਾਣਕਾਰੀ ਮੁਤਾਬਕ ਵਿਸ਼ੇਸ਼ ਜਾਂਚ ਟੀਮ (SIT) ਨੇ ਮਜੀਠੀਆ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ।
ਇਸੇ ਦਿਨ ਜਗਦੀਸ਼ ਭੋਲਾ ਨੂੰ ਵੀ ਪੁੱਛਗਿੱਛ ਲਈ ਬੁਲਾਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਕਾਰਨ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।
ਇਹ ਮਾਮਲਾ 6,000 ਕਰੋੜ ਰੁਪਏ ਦੇ ਕਥਿਤ ਅੰਤਰਰਾਸ਼ਟਰੀ ਸਿੰਥੈਟਿਕ ਡਰੱਗ ਰੈਕੇਟ ਦੀ ਪੁਰਾਣੀ ਜਾਂਚ ਨਾਲ ਜੋੜਿਆ ਜਾਂਦਾ ਰਿਹਾ ਹੈ। ਜਗਦੀਸ਼ ਭੋਲਾ ਨੂੰ 2013 ਵਿੱਚ ਗ੍ਰਿਫ਼*ਤਾਰ ਕੀਤਾ ਗਿਆ ਸੀ ਅਤੇ ਉਸ ਦੇ ਬਿਆਨਾਂ ਦੇ ਆਧਾਰ ’ਤੇ ਮਜੀਠੀਆ ਤੋਂ ਵੀ ਪੁੱਛਗਿੱਛ ਹੋਈ ਸੀ।
ਮਜੀਠੀਆ ਨੂੰ ਦਸੰਬਰ 2021 ਵਿੱਚ NDPS ਐਕਟ ਤਹਿਤ ਦਰਜ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ ਵੀ ਕੀਤਾ ਗਿਆ ਸੀ।
ਹੁਣ 5 ਅਕਤੂਬਰ ਦੀ ਪੁੱਛਗਿੱਛ ਦੌਰਾਨ SIT ਵੱਲੋਂ ਦੋਵਾਂ ਤੋਂ ਕਿਹੜੇ ਸਵਾਲ ਕੀਤੇ ਜਾਂਦੇ ਹਨ ਅਤੇ ਕੀ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਹੁੰਦੀ ਹੈ, ਇਸ ’ਤੇ ਸਭ ਦੀ ਨਜ਼ਰ ਰਹੇਗੀ।



















