SC ਤੋਂ ਜ਼ਮਾਨਤ ਮਗਰੋਂ ਬਿਕਰਮ ਸਿੰਘ ਮਜੀਠੀਆ ਦੀ ਮੋਹਾਲੀ ਅਦਾਲਤ ਵਿੱਚ ਪਹਿਲੀ ਪੇਸ਼ੀ, ਨਿੱਜਤਾ ਉਲੰਘਣਾ ਦੇ ਗੰਭੀਰ ਦੋਸ਼

3

07 ਫਰਵਰੀ 2026 ਅੱਜ ਦੀ ਆਵਾਜ਼

Punjab Desk:  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਪਹਿਲੀ ਵਾਰ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਵਿੱਚ ਹਾਜ਼ਰੀ ਦੌਰਾਨ ਉਨ੍ਹਾਂ ਨੇ ਸੁਪਰੀਮ ਕੋਰਟ ਵੱਲੋਂ ਲਗਾਈਆਂ ਗਈਆਂ ਸ਼ਰਤਾਂ ਦੀ ਪਾਲਣਾ ਕੀਤੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 7 ਮਾਰਚ ਲਈ ਮੁਕਰਰ ਕਰ ਦਿੱਤੀ ਹੈ।

ਪੇਸ਼ੀ ਦੌਰਾਨ ਮਜੀਠੀਆ ਨੇ ਅਦਾਲਤ ਨੂੰ ਦੱਸਿਆ ਕਿ ਜੇਲ੍ਹ ਵਿੱਚ ਕੈਦ ਸਮੇਂ ਉਨ੍ਹਾਂ ਦੀ ਨਿੱਜਤਾ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦਾ ਦਾਅਵਾ ਹੈ ਕਿ ਨਾਭਾ ਜੇਲ੍ਹ ਵਿੱਚ ਉਨ੍ਹਾਂ ਦੀ ਬੈਰਕ ਦੇ ਨਾਲ-ਨਾਲ ਬਾਥਰੂਮ ਤੱਕ CCTV ਕੈਮਰੇ ਲਗਾਏ ਗਏ, ਜਿਸ ਨੂੰ ਬਾਅਦ ਵਿੱਚ ਹਾਈ ਕੋਰਟ ਦੇ ਦਖ਼ਲ ਨਾਲ ਰੋਕਿਆ ਗਿਆ।

ਅਦਾਲਤ ਤੋਂ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ, ਡੀਜੀਪੀ ਅਤੇ ਨਾਭਾ ਜੇਲ੍ਹ ਪ੍ਰਸ਼ਾਸਨ ‘ਤੇ ਨਿੱਜੀ ਸੁਰੱਖਿਆ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਡਰ ਹੈ ਕਿ ਉਹ ਕਿਤੇ ਮੁੱਖ ਮੰਤਰੀ ਖ਼ਿਲਾਫ਼ ਬੋਲ ਨਾ ਪੈਣ, ਇਸ ਲਈ ਉਨ੍ਹਾਂ ਨਾਲ ਅਜਿਹਾ ਵਿਹਾਰ ਕੀਤਾ ਗਿਆ।

ਮਜੀਠੀਆ ਨੇ ਨਾਭਾ ਜੇਲ੍ਹ ਵਿੱਚ ਨਿੱਜਤਾ ਦੀ ਉਲੰਘਣਾ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਮਾਮਲੇ ‘ਚ ਜੇਲ੍ਹ ਪ੍ਰਸ਼ਾਸਨ, ਡੀਜੀਪੀ ਅਤੇ ਮੁੱਖ ਮੰਤਰੀ ਨੂੰ ਅਦਾਲਤ ਵਿੱਚ ਜਵਾਬ ਦੇਣਾ ਚਾਹੀਦਾ ਹੈ।