ਗੈਰਕਾਨੂੰਨੀ ਮਾਈਨਿੰਗ ‘ਤੇ ਭਾਜਪਾ ਵਫ਼ਦ ਨੇ ਰਾਜਪਾਲ ਨਾਲ ਮੁਲਾਕਾਤ, 11 ਪਿੰਡਾਂ ਦੀ ਹਾਲਤ ‘ਤੇ ਚਿੰਤਾ

46

ਭਾਜਪਾ ਵਫ਼ਦ ਨੇ ਰਾਜਪਾਲ ਕੋਲ ਚੁੱਕਿਆ ਗੈਰਕਾਨੂੰਨੀ ਮਾਈਨਿੰਗ ਦਾ ਮੁੱਦਾ

ਅੱਜ ਦੀ ਆਵਾਜ਼ | 18 ਅਪ੍ਰੈਲ 2025

ਚੰਡੀਗੜ੍ਹ – ਪੰਜਾਬ ਭਾਜਪਾ ਦੇ ਇਕ ਵਫ਼ਦ ਨੇ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਸਾਹਨੇਵਾਲ ਇਲਾਕੇ ਦੇ 11 ਪਿੰਡਾਂ ਵਿੱਚ ਚੱਲ ਰਹੀ ਗੈਰਕਾਨੂੰਨੀ ਮਾਈਨਿੰਗ ਦਾ ਮੁੱਦਾ ਉਠਾਇਆ। ਵਫ਼ਦ ਨੇ ਦੱਸਿਆ ਕਿ ਇਨ੍ਹਾਂ ਖੇਤਰਾਂ ਵਿਚ ਮਾਈਨਿੰਗ ਕਾਰਨ ਲੋਕ ਮੁਸੀਬਤ ਦਾ ਸਾਹਮਣਾ ਕਰ ਰਹੇ ਹਨ।

ਭਾਜਪਾ ਨੇਤਾਵਾਂ ਨੇ ਰਾਜਪਾਲ ਨੂੰ ਜਾਣਕਾਰੀ ਦਿੱਤੀ ਕਿ ਪਿੰਡਾਂ ਦੀਆਂ ਸੜਕਾਂ ਟੁੱਟ ਗਈਆਂ ਹਨ, ਵਾਤਾਵਰਣ ‘ਤੇ ਬੁਰਾ ਅਸਰ ਪੈ ਰਿਹਾ ਹੈ ਅਤੇ ਲੋਕ ਚਿੰਤਤ ਹਨ। ਉਨ੍ਹਾਂ ਮਾਈਨਿੰਗ ਦੀ ਜਾਂਚ ਕਰਵਾਉਣ ਅਤੇ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

ਵਫ਼ਦ ਨੇ ਮੀਡੀਆ ਨੂੰ ਕੁਝ ਤਸਵੀਰਾਂ ਵੀ ਵਿਖਾਈਆਂ ਜੋ ਮਾਈਨਿੰਗ ਨਾਲ ਹੋ ਰਹੇ ਨੁਕਸਾਨ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਇਨ੍ਹਾਂ ਮੁੱਦਿਆਂ ਦਾ ਹੱਲ ਨਾ ਕੀਤਾ ਗਿਆ ਤਾਂ ਪਿੰਡਾਂ ਦੇ ਲੋਕ ਅਣਮਿਥੇ ਧਰਨਾ ਦੇਣ ‘ਤੇ ਮਜਬੂਰ ਹੋਣਗੇ।

ਸਰਪੰਚਾਂ ਅਤੇ ਨੇਤਾਵਾਂ ਨੇ ਪੁਲਿਸ ਦੀ ਭੂਮਿਕਾ ‘ਤੇ ਵੀ ਸਵਾਲ ਖੜੇ ਕੀਤੇ ਤੇ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਦੇ ਪਿੱਛੇ ਪੂਰੀ ਰਣਨੀਤੀ ਕੰਮ ਕਰ ਰਹੀ ਹੈ ਜਿਸਦਾ ਸਿੱਧਾ ਨੁਕਸਾਨ ਆਮ ਲੋਕਾਂ ਨੂੰ ਹੋ ਰਿਹਾ ਹੈ।