ਪੰਜਾਬ ਦੇ ਪਾਣੀਆਂ ‘ਤੇ ਭਾਜਪਾ ਦਾ ਡਾਕਾ ਨਿੰਦਣਯੋਗ – ਚੇਅਰਮੈਨ ਦਿਲਬਾਗ ਸਿੰਘ

39

ਪੱਟੀ 01/05/2025 Aj Di Awaaj

ਆਪ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਦੇ ਫੈਸਲੇ ਖਿਲਾਫ਼ ਪੱਟੀ ‘ਚ ਰੋਸ ਪ੍ਰਦਰਸ਼ਨ, ਭਾਜਪਾ ਤੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ

ਪੰਜਾਬ ਨੂੰ ਪਾਣੀ ਦੇ ਹੱਕ ਤੋਂ ਵੰਜਿਤ ਕਰਦੇ ਹਰਿਆਣਾ ਨੂੰ ਪਾਣੀ ਦੇਣ ਦੇ ਕੇਂਦਰੀ ਫੈਸਲੇ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਨ੍ਹਾਂ ਰੋਸ ਪ੍ਰਦਰਸ਼ਨਾਂ ਤਹਿਤ ਪੱਟੀ ਸ਼ਹਿਰ ਦੇ ਲਹੌਰ ਚੌਂਕ ਵਿਖੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ ਹੇਠ ਹਲਕੇ ਦੀ ਸਮੂਹ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਖਿਲਾਫ਼ ਭਾਰੀ ਰੋਸ ਵਿਖਾਇਆ ਗਿਆ।

ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ਅਤੇ ਚੇਅਰਮੈਨ ਦਿਲਬਾਗ ਸਿੰਘ ਪੀ.ਏ. ਦੀ ਅਗਵਾਈ ਹੇਠ ਆਯੋਜਿਤ ਰੋਸ ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਦੇ ਪੁਤਲੇ ਸਾੜ ਕੇ ਨਾਅਰੇਬਾਜ਼ੀ ਕੀਤੀ ਗਈ।

ਚੇਅਰਮੈਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਉੱਤੇ ਭਾਜਪਾ ਵੱਲੋਂ ਹੋ ਰਹੀ ਕਤਲੋਆਮ ਸਹਿਨਯੋਗ ਨਹੀਂ। ਉਨ੍ਹਾਂ ਕਿਹਾ ਕਿ ਬੀਬੀਐੱਮਬੀ ਰਾਹੀਂ ਪਾਣੀ ਦੀ ਵੰਡ ਪੰਜਾਬ ਵਿਰੋਧੀ ਹੈ ਅਤੇ ਇਹ ਕਿਸਾਨਾਂ ਨਾਲ ਵੱਡਾ ਧੋਖਾ ਹੈ। ਚੇਅਰਮੈਨ ਦਿਲਬਾਗ ਸਿੰਘ ਨੇ ਭਾਜਪਾ ਨੂੰ ਲੱਛਣੀ ਕਰਦਿਆਂ ਕਿਹਾ ਕਿ ਇਹ ਫੈਸਲਾ ਬੇਹੱਦ ਨਿੰਦਣਯੋਗ ਅਤੇ ਪੰਜਾਬ ਵਿਰੋਧੀ ਹੈ, ਜਿਸ ਰਾਹੀਂ ਕੇਂਦਰ ਨੇ ਕਿਸਾਨਾਂ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ ਹੈ।

ਇਸ ਮੌਕੇ ਤੇ ਕਈ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਰਹੇ, ਜਿਨ੍ਹਾਂ ਵਿੱਚ ਚੇਅਰਮੈਨ ਗੁਰਪ੍ਰਿੰਦਰ ਸਿੰਘ, ਮੀਡੀਆ ਇੰਚਾਰਜ ਅਵਤਾਰ ਸਿੰਘ, ਸ਼ੋਸ਼ਲ ਮੀਡੀਆ ਇੰਚਾਰਜ ਮੋਹਿਤ ਅਰੋੜਾ, ਸਰਪੰਚ ਗੁਰਪ੍ਰੀਤ ਸਿੰਘ, ਪ੍ਰਧਾਨ ਪਲਵਿੰਦਰ ਸਿੰਘ ਰਾੜੀਆ, ਸਿੰਕਦਰ ਸਿੰਘ, ਗੁਰਪ੍ਰਤਾਪ ਸਿੰਘ ਲਾਡੀ, ਰਾਜਬੀਰ ਸਿੰਘ ਆੜ੍ਹਤੀਆ, ਮਲਕੀਤ ਸਿੰਘ ਮੱਲੂ, ਅਮਰਜੀਤ ਸਿੰਘ, ਤਰਸੇਮ ਸਿੰਘ, ਜਸਬੀਰ ਸਿੰਘ, ਧਰਮਿੰਦਰ ਸਿੰਘ ਨੰਬਰਦਾਰ, ਰਾਜਨਪ੍ਰੀਤ ਸਿੰਘ, ਵਿਨੋਦ ਖੰਨਾ, ਸੋਨੂ ਸੇਖੋ, ਰਾਹੁਲ ਕੁਮਾਰ, ਗੁਰਪ੍ਰੀਤ ਸਿੰਘ ਲਾਲ, ਜੱਜ ਸਿੰਘ ਮਾਲੜ, ਧਰਮਵੀਰ ਸਿੰਘ ਧੰਨੋਆ, ਰਜੇਸ਼ ਸਭਰਵਾਲ ਆਦਿ ਸ਼ਾਮਿਲ ਸਨ।