ਬੀ.ਐੱਲ.ਓਜ਼ ਸਵੇਰੇ 10 ਵਜੇਂ ਤੋਂ ਆਪਣੇ ਪੋਲਿੰਗ ਬੂਥਾਂ ਤੇ ਹਾਜ਼ਰ

6

ਫਾਜ਼ਿਲਕਾ 20 ਨਵੰਬਰ 2026 AJ DI Awaaj

Punjab Desk :   ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਚਲਾਈ ਗਈ ਸਪੈਸ਼ਲ ਸਮਰੀ ਰਵੀਜ਼ਨ ਮੁਹਿੰਮ ਤਹਿਤ ਵਿਸ਼ੇਸ ਕੈਂਪ 22 ਨਵੰਬਰ ਦਿਨ ਐਤਵਾਰ ਅਤੇ 6 ਦਸੰਬਰ 2026 ਦਿਨ ਐਤਵਾਰ ਨੂੰ ਲਗਾਇਆ ਜਾਵੇਗਾ| ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਬੂਥਾਂ ਤੇ ਬੀ.ਐਲ.ਉਜ਼. ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ |

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਯੋਗਤਾ ਮਿਤੀ 01.01.2027 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਰੀ (ਸਪੈਸ਼ਲ ਸਮਰੀ ਰਵੀਜ਼ਨ) ਤਹਿਤ ਵੋਟਰਾਂ ਦੀ ਸਹੂਲਤ ਲਈ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਚੋਣ ਹਲਕਿਆਂ ਵਿੱਚ ਬੀ.ਐਲ.ਓਜ਼ ਮਿਤੀ 22-11-2026 ਅਤੇ 6-12-2026 (ਦਿਨ ਐਤਵਾਰ), ਨੂੰ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਸਪੈਸ਼ਲ ਕੈਂਪ ਦੇ ਤਹਿਤ ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਹਾਜ਼ਰ ਰਹਿਣਗੇ|

ਉਨ੍ਹਾਂ ਦੱਸਿਆ ਕਿ ਸਪੈਸ਼ਲ ਸਮਰੀ ਰਿਵੀਜ਼ਨ (SSR) ਦੌਰਾਨ ਸਮੂਹ ਯੋਗ ਨਾਗਰਿਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਵੋਟਰ ਸੂਚੀ ਵਿੱਚ ਨਵੀਂ ਵੋਟ ਬਣਵਾਉਣ, ਵੋਟ ਕਟਵਾਉਣ ਜਾਂ ਕਿਸੇ ਵੀ ਤਰ੍ਹਾਂ ਦੀ ਸੋਧ ਕਰਵਾਉਣ ਲਈ ਆਨਲਾਈਨ ਅਤੇ ਆਫਲਾਈਨ ਦੋਵੇਂ ਤਰੀਕਿਆਂ ਰਾਹੀਂ ਬਿਨੈ-ਪੱਤਰ ਦਿੱਤੇ ਜਾ ਸਕਦੇ ਹਨ!

ਉਨ੍ਹਾਂ ਕਿਹਾ ਕਿ ਫਾਰਮ ਨੰਬਰ 6 – ਨਵੀਂ ਵੋਟ ਬਣਵਾਉਣ ਲਈ: ਜਿਨ੍ਹਾਂ ਯੋਗ ਨਾਗਰਿਕਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਜਿਨ੍ਹਾਂ ਦੀ ਵੋਟ ਅਜੇ ਤੱਕ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ, ਉਹ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6 ਭਰ ਕੇ ਆਨਲਾਈਨ ਪੋਰਟਲ voters.eci.gov.in ਜਾਂ ਮੋਬਾਇਲ ਐਪ ECINet ਦੁਆਰਾ ਜਾਂ ਆਫਲਾਈਨ ਭਰਕੇ ਆਪਣੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ।

ਫਾਰਮ ਨੰਬਰ 7 – ਵੋਟ ਕਟਵਾਉਣ ਲਈ: ਮ੍ਰਿਤਕ ਵੋਟਰਾਂ, ਡੁਪਲੀਕੇਟ ਵੋਟਾਂ ਜਾਂ ਨਿਯਮਾਂ ਅਨੁਸਾਰ ਹੋਰ ਯੋਗ ਆਧਾਰਾਂ ‘ਤੇ ਵੋਟਰ ਸੂਚੀ ਵਿੱਚੋਂ ਨਾਮ ਕਟਵਾਉਣ ਲਈ ਫਾਰਮ ਨੰਬਰ 7 ਰਾਹੀਂ ਬਿਨੈ-ਪੱਤਰ ਦਿੱਤਾ ਜਾ ਸਕਦਾ ਹੈ।

ਫਾਰਮ ਨੰਬਰ 8 – ਸੋਧ, ਰਿਹਾਇਸ਼ ਬਦਲਣ ਅਤੇ EPIC ਸਬੰਧੀ ਸੇਵਾਵਾਂ ਲਈ: ਹੇਠ ਲਿਖੇ ਕੰਮਾਂ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ:ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਸੋਧ ਕਰਵਾਉਣ ਲਈ।ਰਿਹਾਇਸ਼ ਬਦਲਣ ਕਾਰਨ ਵੋਟ ਤਬਦੀਲ ਕਰਵਾਉਣ ਲਈ।