ਲੁਧਿਆਣਾ: 02 Feb 2026 AJ DI Awaaj
Punjab Desk : ਲੁਧਿਆਣਾ ਦੇ ਖੰਨਾ ਸ਼ਹਿਰ ਦੀ ਨਵੀਂ ਆਬਾਦੀ ਇਲਾਕੇ ਵਿੱਚ ਇਕ NRI ਪੰਜਾਬਣ ਦੀ ਲਾ*ਸ਼ ਉਸ ਦੇ ਘਰ ਦੇ ਬਾਥਰੂਮ ਵਿੱਚੋਂ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿ*ਤਕਾ ਦੇ ਹੱਥ-ਪੈਰ ਅਤੇ ਮੂੰਹ ਬੰਨ੍ਹੇ ਹੋਏ ਸਨ ਅਤੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਵੀ ਮਿਲੇ ਹਨ। ਪੁਲਿਸ ਨੇ ਨੱਕ ਅਤੇ ਮੂੰਹ ਦਬਾ ਕੇ ਕ*ਤਲ ਕੀਤੇ ਜਾਣ ਦਾ ਖਦਸ਼ਾ ਜਤਾਇਆ ਹੈ।
ਮ੍ਰਿ*ਤਕਾ ਦੀ ਪਛਾਣ ਜਗਪਾਲ ਕੌਰ ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਰਿਟਾਇਰਡ ਟੀਚਰ ਸੀ। ਉਹ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਹੀ ਸੀ ਅਤੇ ਅਕਤੂਬਰ 2025 ਵਿੱਚ ਹੀ ਪੰਜਾਬ ਆਈ ਸੀ। ਜਗਪਾਲ ਕੌਰ ਅਪ੍ਰੈਲ 2026 ਵਿੱਚ ਮੁੜ ਕੈਨੇਡਾ ਜਾਣ ਦੀ ਤਿਆਰੀ ਵਿੱਚ ਸੀ। ਉਸ ਦੇ ਦੋ ਬੱਚੇ ਹਨ ਜੋ ਕੈਨੇਡਾ ਵਿੱਚ ਹੀ ਰਹਿੰਦੇ ਹਨ, ਜਦਕਿ ਉਹ ਇੱਥੇ ਘਰ ਵਿੱਚ ਇਕੱਲੀ ਰਹਿ ਰਹੀ ਸੀ।
ਜਦੋਂ ਘਰ ਤੋਂ ਬਦਬੂ ਆਉਣੀ ਸ਼ੁਰੂ ਹੋਈ ਤਾਂ ਗੁਆਂਢੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਮਹਿਲਾ ਦੀ ਲਾ*ਸ਼ ਬਾਥਰੂਮ ਵਿੱਚ ਪਈ ਮਿਲੀ। ਪੁਲਿਸ ਮੁਤਾਬਕ ਹੱਥ-ਪੈਰ ਬੰਨ੍ਹੇ ਹੋਣ ਕਾਰਨ ਇਹ ਮਾਮਲਾ ਸਪੱਸ਼ਟ ਤੌਰ ‘ਤੇ ਕ*ਤਲ ਵੱਲ ਇਸ਼ਾਰਾ ਕਰਦਾ ਹੈ।
ਫੋਰੈਂਸਿਕ ਟੀਮ ਨੂੰ ਮੌਕੇ ‘ਤੇ ਬੁਲਾ ਕੇ ਸਬੂਤ ਇਕੱਠੇ ਕੀਤੇ ਗਏ ਹਨ। ਨਾਲ ਹੀ ਘਰ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਘਰ ਵਿੱਚੋਂ ਕੋਈ ਕੀਮਤੀ ਸਮਾਨ ਜਾਂ ਨਕਦੀ ਗਾਇਬ ਤਾਂ ਨਹੀਂ ਹੋਈ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਪਛਾਣ ਲਈ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ।














