ਅਬੋਹਰ ਦੇ ਸਕੂਲਾਂ ਨੂੰ ਬੰ*ਬ ਦੀ ਧ*ਮਕੀ

25

ਅਬੋਹਰ  29 July 2026 AJ DI Awaaj

Punjab Desk :   ਅਬੋਹਰ ਵਿੱਚ ਬੁੱਧਵਾਰ ਸਵੇਰੇ ਕਈ ਪ੍ਰਮੁੱਖ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਧ*ਮਕੀ ਭਰੀ ਈਮੇਲ ਮਿਲਣ ਕਾਰਨ ਹਫ*ੜਾ-ਦਫੜੀ ਮਚ ਗਈ। ਸੁਰੱਖਿਆ ਦੇ ਮੱਦੇਨਜ਼ਰ ਐਸਪਸ਼ਨ ਕਾਨਵੈਂਟ ਸਕੂਲ, ਡੀਏਵੀ ਸਕੂਲ ਸਮੇਤ ਹੋਰ ਨਿੱਜੀ ਸਕੂਲਾਂ ਨੂੰ ਤੁਰੰਤ ਖਾਲੀ ਕਰਵਾ ਕੇ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਧਮਕੀ ਭਰੀ ਈਮੇਲ ਸਵੇਰੇ ਕਰੀਬ 8:51 ਵਜੇ ਪ੍ਰਾਪਤ ਹੋਈ, ਜਿਸ ਵਿੱਚ ਦੁਪਹਿਰ 1:30 ਵਜੇ ਬੰ*ਬ ਧ*ਮਾਕੇ ਦੀ ਗੱਲ ਕਹੀ ਗਈ ਸੀ। ਸੂਚਨਾ ਮਿਲਦਿਆਂ ਹੀ ਸਕੂਲ ਪ੍ਰਬੰਧਕਾਂ ਨੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਸੁਰੱਖਿਅਤ ਢੰਗ ਨਾਲ ਘਰ ਭੇਜ ਦਿੱਤਾ ਗਿਆ। ਮਾਪਿਆਂ ਨੂੰ ਵੀ ਤੁਰੰਤ ਸੂਚਿਤ ਕੀਤਾ ਗਿਆ।

ਰੈਕੋਗਨਾਈਜ਼ਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਅਰੋੜਾ ਨੇ ਦੱਸਿਆ ਕਿ ਈਮੇਲ ਵਿੱਚ ਐਸਪਸ਼ਨ ਕਾਨਵੈਂਟ ਸਕੂਲ ਸਮੇਤ ਕਈ ਨਿੱਜੀ ਸਕੂਲਾਂ ਦੇ ਨਾਮ ਦਰਜ ਸਨ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪ੍ਰਭਾਵਿਤ ਸਕੂਲ ਖਾਲੀ ਕਰਵਾ ਦਿੱਤੇ ਗਏ।

ਡੀਏਵੀ ਸਕੂਲ ਦੀ ਪ੍ਰਿੰਸੀਪਲ ਸਮਿਤਾ ਸ਼ਰਮਾ ਨੇ ਦੱਸਿਆ ਕਿ ਈਮੇਲ ਮਿਲਦੇ ਹੀ ਸਕੂਲ ਪ੍ਰਬੰਧਨ, ਸਿਟੀ-2 ਪੁਲਿਸ ਅਤੇ ਐਸਡੀਐਮ ਨੂੰ ਸੂਚਿਤ ਕੀਤਾ ਗਿਆ। ਅਧਿਕਾਰੀਆਂ ਦੇ ਨਿਰਦੇਸ਼ਾਂ ਤੋਂ ਬਾਅਦ ਸਕੂਲ ਬੰਦ ਕਰ ਦਿੱਤਾ ਗਿਆ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੁਰੱਖਿਆ ਏਜੰਸੀਆਂ ਵੱਲੋਂ ਧ*ਮਕੀ ਭਰੀ ਈਮੇਲ ਦੀ ਸੱਚਾਈ ਅਤੇ ਇਸ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।