29 April 2026 ,Aj Di Awaaj
Punjab Desk: ਸ਼ੰਭੂ ਨੇੜੇ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਤੋਂ ਸਿਰਫ਼ ਦੋ ਦਿਨ ਬਾਅਦ ਪਟਿਆਲਾ ਜ਼ਿਲ੍ਹੇ ਦੇ ਕੁਝ ਸਕੂਲਾਂ ਨੂੰ ਦੁਬਾਰਾ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਕਾਰਨ ਸਕੂਲਾਂ ਵਿੱਚ ਤੁਰੰਤ ਛੁੱਟੀ ਕਰ ਦਿੱਤੀ ਗਈ ਅਤੇ ਬੱਚਿਆਂ ਨੂੰ ਘਰ ਭੇਜਿਆ ਗਿਆ।
ਪੁਲੀਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਰੇ ਪ੍ਰਭਾਵਿਤ ਸਕੂਲਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹਰ ਕੋਨੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸੰਬੰਧੀ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਭਾਵੇਂ ਇਹ ਧਮਕੀਆਂ ਅਕਸਰ ਦਹਿਸ਼ਤ ਪੈਦਾ ਕਰਨ ਲਈ ਹੁੰਦੀਆਂ ਹਨ, ਪਰ ਫਿਰ ਵੀ ਪੁਲੀਸ ਕੋਈ ਖ਼ਤਰਾ ਮੋਲ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ।














