ਜ਼ਿਲ੍ਹਾ ਭਾਸ਼ਾ ਦਫਤਰ ਰੂਪਨਗਰ ਵੱਲੋਂ ਪੁਸਤਕ ਪ੍ਰਦਰਸ਼ਨੀ

66
ਰੂਪਨਗਰ, 11 ਦਸੰਬਰ 2025 AJ DI Awaaj
Punjab Desk : ਜ਼ਿਲ੍ਹਾ ਭਾਸ਼ਾ ਦਫਤਰ ਰੂਪਨਗਰ ਵੱਲੋਂ ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਦੇ ਸਾਹਮਣੇ ਇੱਕ ਵਿਸ਼ੇਸ਼ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਪ੍ਰਦਰਸ਼ਨੀ ਨੂੰ ਵੇਖਣ ਲਈ ਸੁਵਿਧਾ ਕੇਂਦਰ ਵਿੱਚ ਆਪਣੇ ਕੰਮ ਕਾਜ ਲਈ ਆਏ ਰੂਪਨਗਰ ਜ਼ਿਲ੍ਹੇ ਦੇ ਨਿਵਾਸੀਆਂ ਨੇ ਬੜੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਭਾਸ਼ਾ ਵਿਭਾਗ ਵੱਲੋਂ ਪ੍ਰਕਾਸ਼ਿਤ ਕੀਤੀਆਂ ਪੁਸਤਕਾਂ ਵਿੱਚ ਗਹਿਰੀ ਰੁਚੀ ਦਿਖਾਈ।
ਪ੍ਰਦਰਸ਼ਨੀ ਵਿੱਚ ਜੋਗੀ ਅੱਲਾ ਯਾਰ ਦੀ ਖਾਨ ਅਤੇ ਹੋਰ ਪ੍ਰਸਿੱਧ ਲੇਖਕਾਂ ਵੱਲੋਂ ਲਿਖੀਆਂ ਕਿਤਾਬਾਂ ਨੂੰ ਵਿਸ਼ੇਸ਼ ਤੌਰ ’ਤੇ ਲੋਕਾਂ ਵੱਲੋਂ ਬੜਾ ਪਸੰਦ ਕੀਤਾ ਗਿਆ। ਲੋਕਾਂ ਵੱਲੋਂ ਇਹ ਗੱਲ ਦੇਖ ਕੇ ਹੈਰਾਨੀ ਅਤੇ ਖੁਸ਼ੀ ਪ੍ਰਗਟ ਕੀਤੀ ਗਈ ਕਿ ਜਿਨ੍ਹਾਂ ਕੀਮਤਾਂ ’ਤੇ ਭਾਸ਼ਾ ਵਿਭਾਗ ਇਹ ਕਿਤਾਬਾਂ ਉਪਲਬਧ ਕਰਵਾ ਰਿਹਾ ਹੈ, ਉਹ ਅੱਜ ਦੇ ਸਮੇਂ ਵਿੱਚ ਬਾਜ਼ਾਰ ਵਿੱਚ ਇੱਕ ਚਾਕਲੇਟ ਦੀ ਕੀਮਤ ਤੋਂ ਵੀ ਘੱਟ ਹਨ। ਲੋਕਾਂ ਨੇ ਪੰਜਾਬ ਸਰਕਾਰ ਦੀ ਇਸ ਸਹਿਤ ਪ੍ਰੇਮੀ ਅਤੇ ਲੋਕ-ਹਿਤੈਸ਼ੀ ਪਹੁੰਚ ਦੀ ਪ੍ਰਸ਼ੰਸ਼ਾ ਕੀਤੀ।
ਇਸ ਪ੍ਰਦਰਸ਼ਨੀ ਦਾ ਆਯੋਜਨ ਜ਼ਿਲ੍ਹਾ ਭਾਸ਼ਾ ਦਫਤਰ ਰੂਪਨਗਰ ਦੇ ਕਲਰਕ ਸ਼੍ਰੀ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ, ਜਿਨ੍ਹਾਂ ਨੇ ਪ੍ਰਦਰਸ਼ਨੀ ਵਿੱਚ ਸ਼ਾਮਲ ਸਾਰੀਆਂ ਪੁਸਤਕਾਂ ਬਾਰੇ ਆਮ ਲੋਕਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।