ਪੰਜਾਬ ਵਿੱਚ ਸਥਾਨਕ ਚੋਣਾਂ ਦਾ ਬਿਗਲ ਵੱਜਿਆ

8
ਪੰਜਾਬ 12 Nov 2026 AJ DI Awaaj
Punjab Desk :    ਪੰਜਾਬ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਨੂੰ ਲੈ ਕੇ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ, ਬਾਘਾ ਪੁਰਾਣਾ ਨਗਰ ਕੌਂਸਲ ਦੇ 15 ਵਾਰਡਾਂ ਅਤੇ ਧਰਮਕੋਟ ਨਗਰ ਕੌਂਸਲ ਦੇ 7 ਵਾਰਡਾਂ ਵਿੱਚ 28 ਨਵੰਬਰ 2026 ਨੂੰ ਵੋਟਿੰਗ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਚੋਣਾਂ ਦਾ ਪੂਰਾ ਸ਼ਡਿਊਲ ਵੀ ਜਾਰੀ ਕਰ ਦਿੱਤਾ ਹੈ।

ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ, ਉਮੀਦਵਾਰ 13 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ। ਇਸ ਤੋਂ ਬਾਅਦ 14 ਤੋਂ 16 ਨਵੰਬਰ ਤੱਕ ਛੁੱਟੀ ਰਹੇਗੀ, ਜਦਕਿ 17 ਤੋਂ 19 ਨਵੰਬਰ ਤੱਕ ਮੁੜ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਭਰੀਆਂ ਜਾ ਸਕਣਗੀਆਂ।

ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗੀ। ਉਮੀਦਵਾਰ 21 ਨਵੰਬਰ ਨੂੰ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ।

ਚੋਣ ਕਮਿਸ਼ਨ ਅਨੁਸਾਰ, 28 ਨਵੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਬਾਅਦ ਵਿੱਚ ਜਾਰੀ ਕੀਤੀਆਂ ਜਾਣਗੀਆਂ।