08 ਮਾਰਚ 2025 Aj Di Awaaj
ਰਾਜਧਾਨੀ ਦਿੱਲੀ ਦੇ ਅਲੀਪੁਰ ਇਲਾਕੇ ‘ਚ ਇੱਕ ਭਿਆਨਕ ਘਟਨਾ ਵਾਪਰੀ, ਜਿੱਥੇ ਇੱਕ ਗੁੱਸੇ ਭਰੇ ਸਾਂਡ ਨੇ ਹਮਲਾ ਕਰਕੇ 67 ਸਾਲਾ ਬਜ਼ੁਰਗ ਦੀ ਜਾਨ ਲੈ ਲਈ, ਜਦਕਿ 60 ਸਾਲਾ ਹੋਰ ਵਿਅਕਤੀ ਬਚ ਗਿਆ। ਇਹ ਵਾਕਿਆ ਤਦ ਵਾਪਰਿਆ, ਜਦੋਂ ਇੱਕ ਸੁਰੱਖਿਆ ਕਰਮੀ, ਜੋ ਆਪਣੀ ਰਾਤ ਦੀ ਡਿਊਟੀ ਖਤਮ ਕਰਕੇ ਘਰ ਜਾ ਰਿਹਾ ਸੀ, ਰਸਤੇ ਵਿੱਚ ਸਾਂਡ ਨੇ ਉਤੇ ਹਮਲਾ ਕਰ ਦਿੱਤਾ। ਹਮਲਾ ਇੰਨਾ ਭਿਆਨਕ ਸੀ ਕਿ ਬਜ਼ੁਰਗ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਘਟਨਾ ਤੋਂ ਬਾਅਦ, ਅਲੀਪੁਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਵਿਸ਼ੇਸ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਉਧਰ, ਦਿੱਲੀ ਨਗਰ ਨਿਗਮ ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਖਤਰਨਾਕ ਸਾਂਡ ਨੂੰ ਕਾਬੂ ਕਰ ਲਿਆ ਹੈ।
ਇਸ ਘਟਨਾ ਨੇ ਇਲਾਕੇ ‘ਚ ਦਹਿਸ਼ਤ ਪੈਦਾ ਕਰ ਦਿੱਤੀ ਹੈ, ਕਿਉਂਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਿੱਥੇ ਆਵਾਰਾ ਪਸ਼ੂਆਂ ਦੀ ਵਜ੍ਹਾ ਨਾਲ ਜਾਨਮਾਲ ਨੂੰ ਨੁਕਸਾਨ ਪਹੁੰਚਿਆ ਹੋਵੇ। ਮੌਕਾ-ਏ-ਵਾਰਦਾਤ ‘ਤੇ ਇਕੱਤਰ ਹੋਏ ਲੋਕਾਂ ਨੇ ਨਗਰ ਨਿਗਮ ਤੋਂ ਮੰਗ ਕੀਤੀ ਹੈ ਕਿ ਇਲਾਕੇ ‘ਚ ਆਵਾਰਾ ਪਸ਼ੂਆਂ ਨੂੰ ਤੁਰੰਤ ਕਾਬੂ ਕੀਤਾ ਜਾਵੇ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਟਾਲਿਆ ਜਾ ਸਕੇ।
