ਧਾਰਮਿਕ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਕੀਤਾ ਰਵਾਨਾ

1

ਕੋਟਕਪੂਰਾ, 8 ਅਕਤੂਬਰ 2026 AJ DI Awaaj

Punjab Desk :   ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਾਰਟੀ ਦਫ਼ਤਰ ਨੇੜੇ ਬੀ.ਡੀ.ਓ. ਦਫ਼ਤਰ ਕੋਟਕਪੂਰਾ ਤੋਂ ਸਾਲਾਸਰ ਧਾਮ, ਜ਼ਿਲ੍ਹਾ ਚੁਰੂ ਅਤੇ ਸ੍ਰੀ ਖਾਟੂ ਸ਼ਿਆਮ ਜੀ, ਜ਼ਿਲ੍ਹਾ ਸੀਕਰ (ਰਾਜਸਥਾਨ) ਦੇ ਦਰਸ਼ਨਾਂ ਲਈ ਜਾਣ ਵਾਲੀ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਸ. ਸੰਧਵਾਂ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਸੁਵਿਧਾ ਪ੍ਰਦਾਨ ਕਰਨਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਧਾਰਮਿਕ ਯਾਤਰਾਵਾਂ ਰਾਹੀਂ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ।

ਇਸ ਮੌਕੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਲਾਡੀ ਢੁੱਡੀ, ਹਲਕਾ ਇੰਚਾਰਜ ਤੀਰਥ ਯਾਤਰਾ ਯੋਜਨਾ, ਚੇਅਰਮੈਨ ਟਰੇਡ ਵਿੰਗ ਨਰੇਸ਼ ਸਿੰਗਲਾ, ਸਰਪੰਚ ਬਲਦੇਵ ਸਿੰਘ ਭਾਣਾ, ਕਾਕੂ ਸ਼ਰਮਾ ਐਮ.ਸੀ., ਗੁਰਸੇਵਕ ਸਿੰਘ ਐਮ.ਸੀ., ਰੋਮਾ ਬਰਾੜ ਐਮ.ਸੀ., ਸੇਵਕ ਸਿੰਘ ਸੰਧੂ ਐਮ.ਸੀ., ਬਲਾਕ ਪ੍ਰਧਾਨ ਮੇਹਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।