ਕੀਰਤਪੁਰ ਸਾਹਿਬ 01 ਸਤੰਬਰ 2026 AJ DI Awaaj
Punjab Desk : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਕੋਟਬਾਲਾ ਤੋਂ ਅੰਮ੍ਰਿਤਸਰ ਸਾਹਿਬ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸੰਗਤਾਂ ਮੌਜੂਦ ਸਨ। ਸੰਗਤਾਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਵਿਸ਼ੇਸ਼ ਤੌਰ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਖਦ ਮੌਕਾ ਮਿਲ ਰਿਹਾ ਹੈ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਤਾਂ ਦੀ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਆਸ਼ੀਰਵਾਦ ਸਰਕਾਰ ਨੂੰ ਲੋਕ ਭਲਾਈ ਦੇ ਹੋਰ ਕਾਰਜ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਨੇ ਤੀਰਥ ਯਾਤਰਾ ’ਤੇ ਜਾ ਰਹੀਆਂ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।
ਸੰਗਤਾਂ ਨੇ ਕਿਹਾ ਕਿ ਅੰਮ੍ਰਿਤਸਰ ਸਾਹਿਬ ਵਰਗੇ ਪਵਿੱਤਰ ਧਾਰਮਿਕ ਅਸਥਾਨ ਦੇ ਦਰਸ਼ਨਾਂ ਲਈ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਖਾਸ ਕਰਕੇ ਬਜ਼ੁਰਗਾਂ ਅਤੇ ਉਨ੍ਹਾਂ ਲੋਕਾਂ ਲਈ ਇਹ ਯੋਜਨਾ ਬਹੁਤ ਸਹਾਇਕ ਹੈ, ਜੋ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਦੂਰ-ਦੁਰਾਡੇ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਤੋਂ ਅਸਮਰੱਥ ਰਹਿੰਦੇ ਹਨ। ਸੰਗਤਾਂ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਣ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਵੀ ਹੋਰ ਮਜ਼ਬੂਤ ਹੁੰਦੀ ਹੈ।
ਇਸ ਮੌਕੇ ਹਰਵਿੰਦਰ ਕੌਰ ਬਲਾਕ ਪ੍ਰਧਾਨ, ਕਰਤਾਰ ਸਿੰਘ ਕੋਟਬਾਲਾ ਸਰਪੰਚ, ਅਵਤਾਰ ਸਿੰਘ ਸਰਪੰਚ ਆਲੋਵਾਲ, ਸਤਰਾਮ ਸਰਪੰਚ ਅਵਾਨਕੋਟ, ਪੂਨਮ ਰਾਣੀ ਸਰਪੰਚ ਅਵਾਨਕੋਟ, ਮੋਹਨ ਸਿੰਘ ਸਰਪੰਚ ਨੰਗਲ ਸਰਸਾ, ਸਤਨਾਮ ਸਿੰਘ ਸਰਪੰਚ ਆਸਪੁਰ, ਜੁਝਾਰ ਸਿੰਘ, ਜਗਤਾਰ ਸਿੰਘ, ਅਮਰਜੀਤ ਸਿੰਘ, ਸੁਰਿੰਦਰ ਸਿੰਘ, ਰਵਿੰਦਰ ਸਿੰਘ, ਹਰਦੀਪ ਸਿੰਘ ਪੰਚ, ਸੋਹਨ ਸਿੰਘ, ਰਜਿੰਦਰ ਕੌਰ ਅਤੇ ਅਮਨਪ੍ਰੀਤ ਕੌਰ ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਤੀਰਥ ਯਾਤਰਾ ਯੋਜਨਾ ਆਮ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ।



















