ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮਹਿਲਵਾਂ ਤੋਂ ਅੰਮ੍ਰਿਤਸਰ ਲਈ ਬੱਸ ਰਵਾਨਾ

42

ਨੰਗਲ 13 ਮਾਰਚ 2026 AJ DI Awaaj

Punjab Desk   : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਅੱਜ ਪਿੰਡ ਮਹਿਲਵਾਂ ਦੇ ਬੂਥ ਨੰਬਰ 12 ਤੋਂ ਸ਼ਰਧਾਲੂਆਂ ਨੂੰ ਧਾਰਮਿਕ ਦਰਸ਼ਨਾਂ ਲਈ ਅੰਮ੍ਰਿਤਸਰ ਸਾਹਿਬ ਵੱਲ ਜਾਣ ਵਾਲੀ ਬੱਸ ਨੂੰ ਵਿਸ਼ੇਸ਼ ਸਮਾਰੋਹ ਦੌਰਾਨ ਰਵਾਨਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਡਾ.ਸੰਜੀਵ ਗੌਤਮ ਨੇ ਹਰੀ ਝੰਡੀ ਦੇ ਕੇ ਬੱਸ ਨੂੰ ਰਵਾਨਾ ਕੀਤਾ ਅਤੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੀ ਹੈ। ਇਸ ਯੋਜਨਾ ਰਾਹੀਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਲੋਕਾਂ ਵਿੱਚ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ।
ਇਸ ਮੌਕੇ ਹਲਕਾ ਇੰਚਾਰਜ ਸ਼ਾਮ ਲਾਲ, ਚੇਅਰਮੈਨ ਰਾਕੇਸ਼ ਕੁਮਾਰ, ਬੀ.ਐਲ.ਓ. ਸ਼ਾਮ ਸੁੰਦਰ, ਸਰਪੰਚ ਮਧੂ ਬਾਲਾ, ਸਾਬਕਾ ਸਰਪੰਚ ਬਲਰਾਮ, ਪੰਚਾਇਤ ਮੈਂਬਰ ਸੁਖਰਾਮ ਅਤੇ ਪਾਰਟੀ ਵਰਕਰ ਪ੍ਰੇਮ ਚੰਦ ਤੇ ਬਲਵਿੰਦਰ ਕੁਮਾਰ ਸਮੇਤ ਹੋਰ ਪਿੰਡ ਵਾਸੀ ਵੀ ਮੌਜੂਦ ਰਹੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ ਅਤੇ ਇਸ ਨਾਲ ਆਮ ਲੋਕਾਂ ਨੂੰ ਬਿਨਾਂ ਕਿਸੇ ਆਰਥਿਕ ਭਾਰ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ। ਇਸ ਦੌਰਾਨ ਮੌਜੂਦ ਆਗੂਆਂ ਅਤੇ ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਇਲਾਕੇ ਵਿੱਚ ਲੋਕ ਭਲਾਈ ਦੇ ਕਈ ਮਹੱਤਵਪੂਰਨ ਕੰਮ ਕੀਤੇ ਜਾ ਰਹੇ ਹਨ, ਜਿਨ੍ਹਾਂ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ।