ਨੰਗਲ 17 ਜੂਨ 2026 AJ DI Awaaj
Punjab Desk : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਪਿੰਡ ਮੇਘਪੁਰ ਅਤੇ ਟੱਪਰੀਆਂ ਤੋਂ ਸ਼ਰਧਾਲੂਆਂ ਲਈ ਅੰਮ੍ਰਿਤਸਰ ਸਾਹਿਬ ਵੱਲ ਜਾਣ ਵਾਲੀ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਤੇ ਇਲਾਕੇ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਵੇਖਣ ਨੂੰ ਮਿਲਿਆ, ਜਿੱਥੇ ਵੱਡੀ ਗਿਣਤੀ ਵਿੱਚ ਲੋਕ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਰਵਾਨਾ ਕਰਨ ਲਈ ਇਕੱਠੇ ਹੋਏ।
ਇਸ ਯਾਤਰਾ ਦੀ ਸ਼ੁਰੂਆਤ ਸੋਹਣ ਸਿੰਘ ਬੈਂਸ ਵੱਲੋਂ ਹਰੀ ਝੰਡੀ ਦੇ ਕੇ ਕੀਤੀ ਗਈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਭਾਵਨਾਵਾਂ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਆਮ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਦੀ ਹੈ। ਉਨ੍ਹਾਂ ਯਾਤਰੀਆਂ ਨੂੰ ਸੁਖਮਈ ਯਾਤਰਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਇਸ ਮੌਕੇ ਸ਼ਾਮ ਲਾਲ ਹਲਕਾ ਇੰਚਾਰਜ ਮੁੱਖ ਮੰਤਰੀ ਤੀਰਥ ਯਾਤਰਾ, ਮੀਡੀਆ ਕੋਆਰਡੀਨੇਟਰ ਦੀਪਕ ਸੋਨੀ, ਸਰਪੰਚ ਸੋਨੀਆ ਰਾਣੀ, ਟੱਪਰੀਆਂ ਤੋਂ ਸਰਪੰਚ ਨੀਲਮ ਸੋਨੀ ਅਤੇ ਬੀ.ਐਲ.ਓ. (BLO) ਮਨਦੀਪ ਸਿੰਘ, ਮਨੂ ਕੁਮਾਰ, ਲਾਲ ਰਾਹੁਲ ਸੋਨੀ ਅਤੇ ਸੁਨੀਲ ਸੋਨੀ ਸਮੇਤ ਹੋਰ ਪਿੰਡ ਵਾਸੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਉਹ ਲੋਕ ਵੀ ਧਾਰਮਿਕ ਯਾਤਰਾ ਕਰ ਸਕਦੇ ਹਨ ਜੋ ਆਰਥਿਕ ਤੌਰ ਕਮਜ਼ੋਰ ਹਨ। ਇਸ ਨਾਲ ਲੋਕਾਂ ਵਿੱਚ ਸਰਕਾਰ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਲਗਾਤਾਰ ਇਸ ਤਰ੍ਹਾਂ ਦੀਆਂ ਬੱਸਾਂ ਰਵਾਨਾ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਣ। ਇਸ ਮੌਕੇ ਹਲਕਾ ਵਾਸੀਆਂ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੇ ਇਹ ਉਪਰਾਲੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜੇ ਹੋਏ ਹਨ ਅਤੇ ਇਸ ਨਾਲ ਸਮਾਜ ਵਿੱਚ ਸਕਾਰਾਤਮਕ ਸੁਨੇਹਾ ਜਾ ਰਿਹਾ ਹੈ।