ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਕੀਤੀਆਂ ਰਵਾਨਾ

1

ਫਾਜ਼ਿਲਕਾ 18 ਸਤੰਬਰ 2026 AJ DI Awaaj

 

Punjab Desk  :   ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖ਼ੁਸ਼ਬੂ ਸਾਵਨਸੁੱਖਾ ਵੱਲੋਂ ਫਾਜ਼ਲਕਾ ਦੇ ਵਾਰਡ ਨੰਬਰ 10 ਤੇ 12 ਤੋਂ 2 ਬੱਸਾਂ ਰਵਾਨਾ ਕੀਤੀਆਂ ਗਈਆਂ।
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਇਹ ਬੱਸਾ ਪੂਰੇ ਪੰਜਾਬ ਅੰਦਰ ਚਲਾਈਆਂ ਜਾ ਰਹੀਆਂ ਹਨ ਤੇ ਸ਼ਰਧਾਲੂ ਇਹਨਾਂ ਬੱਸਾਂ ਰਾਹੀਂ ਅੰਮ੍ਰਿਤਸਰ ਗੁਰਦੁਆਰਾ ਸਾਹਿਬ, ਸ੍ਰੀ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਜੀ, ਵਰਿੰਦਾਵਨ, ਮਥੁਰਾ ਤੀਰਥ ਸਥਾਨਾ, ਹਰਿਦੁਆਰ, ਰਿਸ਼ੀਕੇਸ ਦੇ ਦਰਸ਼ਨ ਕਰ ਸਕਦੇ ਹਨ!
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਸਾਂ ਰਾਹੀਂ ਸ਼ਰਧਾਲੂਆਂ ਲਈ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ  ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਸ਼ਰਧਾਲੂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬਸ ਤਹਿਤ ਤੀਰਥ ਸਥਾਨਾਂ ਦੇ ਦਰਸ਼ਨ ਕਰਨੇ ਹਨ ਤਾਂ ਉਹਨਾਂ ਨਾਲ ਉਹ ਕਦੇ ਵੀ ਸੰਪਰਕ ਕਰ ਸਕਦੇ ਹਨ ਜਾਂ ਉਨਾਂ ਦੇ ਦਫਤਰ ਜਾ ਕੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ ਜਾਂ ਫਿਰ ਉਹ ਆਮ ਆਦਮੀ ਪਾਰਟੀ ਦੇ ਐਮਸੀ ਤੇ ਵਾਰਡ ਇੰਚਾਰਜਾਂ ਨਾਲ ਵੀ ਸੰਪਰਕ ਕਰ ਸਕਦੇ ਹਨ।
ਇਸ ਉਪਰੰਤ ਬੋਲਦਿਆਂ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਧ ਉਮਰ ਦੇ ਪੁਰਸ਼ ਤੇ ਮਹਿਲਾਵਾਂ ਧਾਰਮਿਕ ਸਥਾਨਾਂ ਦੇ ਮੁਫ਼ਤ ਤੀਰਥ ਦਰਸ਼ਨ ਕਰ ਰਹੇ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।