ਸੀ ਐਚ ਸੀ ਮਹਿਲ ਕਲਾਂ ਵਿਖੇ ਟੀ.ਬੀ ਮੁਹਿੰਮ ਤਹਿਤ ਕੀਤਾ ਜਾਗਰੂਕ

27

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਰਨਾਲਾ

ਮਹਿਲ ਕਲਾਂ, 7 ਜਨਵਰੀ  2025: Aj Di Awaaj

ਸਿਹਤ ਵਿਭਾਗ ਵੱਲੋਂ ਪਾ੍ਪਤ ਹਦਾਇਤਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਮਹਿਲਕਲਾਂ ਡਾ.ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਸੀ ਐਚ ਸੀ ਮਹਿਲ ਕਲਾਂ ਵਿਖੇ ਟੀ ਬੀ (ਤਪਦਿਕ) ਦੇ ਸ਼ੱਕੀ ਮਰੀਜਾਂ ਦੀ ਜਲਦੀ ਪਹਿਚਾਣ ਲਈ 7 ਦਸੰਬਰ ਤੋਂ ਨੇਸ਼ਨ ਵਾਈਡ 100 ਡੇ ਟੀ.ਬੀ ਕੰਪੇਨ ਤਹਿਤ ਜਾਗਰੂਕਤਾ ਗਤਿਵਿਧੀ ਕਰਵਾਈ ਗਈ। ਇਸ ਮੌਕੇ ਡਾ ਗੁਰਤੇਜਿੰਦਰ ਕੌਰ ਨੇ ਦੱਸਿਆ ਇਸ ਮੁਹਿੰਮ ਤਹਿਤ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾਣ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਤਪਦਿਕ ਦੇ ਮਰੀਜ਼ਾਂ ਦੀ ਜਲਦੀ ਪਹਿਚਾਣ ਅਤੇ ਜਲਦੀ ਇਲਾਜ ਕਰਕੇ ਇਸ ਬਿਮਾਰੀ ‘ਤੇ ਛੇਤੀ ਕੰਟਰੋਲ ਕੀਤਾ ਜਾ ਸਕੇ।

ਇਸ ਮੌਕੇ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਡਾ. ਨਵਨੀਤ ਬਾਂਸਲ ਨੇ ਦੱਸਿਆ ਕਿ ਟੀ.ਬੀ ਦਾ ਇਲਾਜ ਸੰਭਵ ਹੈ। ਉਨ੍ਹਾਂ ਕਿਹਾ ਜੇਕਰ ਕਿਸੇ ਵੀ ਵਿਅਕਤੀ ਨੂੰ ਦੋ ਹਫਤਿਆਂ ਜਾਂ ਉਸ ਤੋਂ ਵੱਧ ਲਗਾਤਾਰ ਖਾਂਸੀ, ਭਾਰ ਘੱਟਦਾ ਹੋਵੇ, ਬੁਖਾਰ ਜਾਂ ਭੁੱਖ ਘੱਟ ਲੱਗਦੀ ਹੋਵੇ ਤਾਂ ਉਸ ਨੂੰ ਟੀ.ਬੀ ਦੀ ਸ਼ਿਕਾਇਤ ਹੋ ਸਕਦੀ ਹੈ। ਇਸ ਲਈ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰੀ ਸਲਾਹ ਅਨੁਸਾਰ ਸਮੇਂ ਸਿਰ ਇਲਾਜ ਕਰਵਾਉਣਾ ਚਾਹੀਦਾ ਹੈ।

ਇਸ ਮੌਕੇ ਉਪਵੈਦ ਅਜੇ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀ.ਬੀ. ਦਾ ਇਲਾਜ ਡਾਟਸ ਪ੍ਰਣਾਲੀ ਰਾਂਹੀ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਟੀ.ਬੀ. ਦੇ ਮਰੀਜ ਆਪਣੀ ਦਵਾਈ ਦਾ ਕੋਰਸ ਪੂਰਾ ਕਰਨ ਕਿਓਂਕਿ ਇਲਾਜ ਅਧੂਰਾ ਛੱਡਣ ਨਾਲ ਇਹ ਰੋਗ ਦੁਬਾਰਾ ਹੋ ਜਾਂਦਾ ਹੈ  ਜਿਸ ਦੇ ਇਲਾਜ ਲਈ ਜਿਆਦਾ ਸਮਾਂ ਦਵਾਈ ਖਾਣੀ ਪੈਂਦੀ ਹੈ। ਇਸ ਮੌਕੇ ਹਸਪਤਾਲ ਦਾ ਸਟਾਫ ਹਾਜ਼ਰ ਸੀ।