ਵਿਸਾਖੀ ਦੇ ਤਿਉਹਾਰ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਕਰਾਲਾ ਵਿਖੇ ਧਾਰਮਿਕ ਸਮਾਗਮ ਵਿਚ ਕੀਤੀ ਸ਼ਿਰਕਤ

13

ਜਲ ਘਰ, ਧਰਮਸ਼ਾਲਾ, ਸੜਕਾਂ, ਸਰਵਿਸ ਮਾਰਗਾਂ ਦੇ ਲਈ ਜਲਦੀ ਕਰਾਂਗੇ ਉਪਰਾਲੇ- ਹਰਜੋਤ ਬੈਂਸ                              ਪਿੰਡਾਂ ਦੀਆਂ ਸਾਝੀਆਂ ਮੁਸ਼ਕਿਲਾਂ ਹੱਲ ਕਰਨ ਦਾ ਦਿੱਤਾ ਭਰੋਸਾ

ਭਰਤਗੜ੍ਹ (ਕੀਰਤਪੁਰ ਸਾਹਿਬ) ਅੱਜ ਦੀ ਆਵਾਜ਼ | 13 ਅਪ੍ਰੈਲ 2025

ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅੱਜ ਆਪਣੇ ਹਲਕੇ ਦੇ ਵਿਸੇਸ਼ ਦੌਰੇ ਦੌਰਾਨ ਵਿਸਾਖੀ ਦੇ ਤਿਉਹਾਰ ਮੌਕੇ ਕਕਰਾਲਾ ਵਿਖੇ ਕਰਵਾਏ ਧਾਰਮਿਕ ਸਮਾਗਮ ਵਿੱਚ ਸਮੂਲੀਅਤ ਕਰਨ ਲਈ ਪਹੁੰਚੇ ਅਤੇ ਪਿੰਡ ਵਾਸੀਆ ਦੀਆਂ ਸਮੱਸਿਆਵਾ ਹੱਲ ਕਰਨ ਦਾ ਭਰੋਸਾ ਦਿੱਤਾ।

     ਸ.ਹਰਜੋਤ ਬੈਂਸ ਨੇ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਲਗਾਤਾਰ ਵਿਕਾਸ ਕਾਰਜਾਂ ਉੱਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਇਨ੍ਹਾਂ ਇਲਾਕਿਆਂ ਦਾ ਵਿਕਾਸ ਪੱਛੜ ਗਿਆ ਸੀ, ਹੁਣ ਭਗਵੰਤ ਮਾਨ ਸਰਕਾਰ ਵੱਲੋਂ ਸਿਹਤ ਤੇ ਸਿੱਖਿਆ ਦੇ ਨਾਲ ਵਿਕਾਸ ਦੀ ਰਫਤਾਰ ਨੂੰ ਗਤੀ ਦੇਣ ਦਾ ਕੰਮ ਸੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡ ਵਿੱਚ ਜਲ ਘਰ, ਧਰਮਸ਼ਾਲਾ ਤੇ ਹੋਰ ਲੋੜਾਂ ਦੀ ਜਲਦੀ ਪੂਰਤੀ ਹੋਵੇਗੀ।

     ਬੜਾ ਪਿੰਡ ਦੌਰੇ ਦੌਰਾਨ ਅੱਜ ਕੈਬਨਿਟ ਮੰਤਰੀ ਨੇ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਟੀ ਨਾਲ ਗੱਲ ਕਰਕੇ ਇਸ ਇਲਾਕੇ ਦੇ ਪਿੰਡਾਂ ਦੇ ਲੋਕਾਂ ਦੀ ਸਰਵਿਸ ਲੇਨ ਬਣਾਉਣ ਦੀ ਮੁੱਖ ਮੰਗ ਪੂਰੀ ਕਰਾਂਗੇ। ਪੁਰਾਣੀ ਸੜਕ ਦਾ ਨਿਰਮਾਣ ਵੀ ਕਰਵਾਇਆ ਜਾਵੇਗਾ। ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਸੁਚਾਰੂ ਆਵਾਜਾਈ ਦੀ ਸਹੂਲਤ ਦੇਣ ਲਈ ਅਸੀ ਕੋਈ ਕਸਰ ਬਾਕੀ ਨਹੀ ਛੱਡਾਗੇ।

      ਇਸ ਮੌਕੇ ਕਮਿੱਕਰ ਸਿੰਘ ਡਾਢੀ ਚੇਅਰਮੈਨ, ਦਲਜੀਤ ਸਿੰਘ ਕਾਕਾ, ਜਗੀਰ ਸਿੰਘ ਬਡਵਾਲ, ਸੁਖਜਿੰਦਰ ਸਿੰਘ ਭਾਓਵਾਲ, ਹਰਮਿੰਦਰ ਸਿੰਘ ਸੈਣੀ, ਨਿਰਮਲ ਸਿੰਘ, ਚਰਨ ਦਾਸ, ਸਾਬਕਾ ਸਰਪੰਚ ਗੁਰਨਾਮ ਸਿੰਘ, ਸਾਬਕਾ ਸਰਪੰਚ ਗਿਆਨ ਸਿੰਘ, ਗੁਰਦਾਸ ਸਿੰਘ, ਸਰਪੰਚ ਪੂਨਮ ਦੇਵੀ, ਪਰਮਜੀਤ ਸਿੰਘ ਹਾਜ਼ਰ ਸਨ।