ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਮੁੱਚੀ ਲੋਕਾਈ ਨੂੰ ਦਿੱਤੀ ਮੁਬਾਰਕਵਾਦ ਨੰਗਲ 26 ਫਰਵਰੀ 2025 Aj Di Awaaj
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਮੁੱਚੀ ਲੋਕਾਈ ਨੂੰ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਹੈ। ਅੱਜ ਇਲਾਕੇ ਦੇ ਵੱਖ ਵੱਖ ਪਵਿੱਤਰ ਧਾਰਮਿਕ ਅਸਥਾਨਾ ਵਿੱਚ ਨਤਮਸਤਕ ਹੋਏ। ਇਸ ਮੌਕੇ ਸ.ਬੈਂਸ ਨੇ ਕਿਹਾ ਕਿ ਨੋਜਵਾਨਾਂ ਅਤੇ ਬੱਚਿਆਂ ਨੂੰ ਧਾਰਮਿਕ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸਮੂਲੀਅਤ ਕਰਨੀ ਚਾਹੀਦੀ ਹੈ, ਸਾਡੇ ਧਾਰਮਿਕ ਸਮਾਗਮਾਂ ਵਿੱਚ ਹਰ ਵਰਗ ਦੀ ਸਮੂਲੀਅਤ ਤੋ ਇਹ ਪ੍ਰਤੀਤ ਹੋ ਰਿਹਾ ਹੈ ਕਿ ਸਾਡੇ ਪੰਜਾਬ ਦੇ ਲੋਕ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ ਅਤੇ ਸਾਰੇ ਤਿਉਹਾਰ ਰਲ ਮਿਲ ਕੇ ਮਨਾਉਦੇ ਹਨ। ਉਨ੍ਹਾਂ ਨੇ ਕਿਹਾ ਕਿ ਸ਼ਿਵਰਾਤਰੀ ਦੇ ਮਹਾਪਰਵ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ, ਧਾਰਮਿਕ ਸਥਾਨਾਂ ਤੇ ਮੱਥਾਂ ਟੇਕਣ ਲਈ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ, ਸੰਤ-ਮਹਾਪੁਰਸ਼ ਪਰਵਚਨ ਕਰਕੇ ਸੰਗਤਾਂ ਨੂੰ ਸਾਡੇ ਧਰਮ ਬਾਰੇ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਵੱਲੋਂ ਧਾਰਮਿਕ ਗ੍ਰੰਥਾਂ ਦੀ ਵਿਆਖਿਆਂ ਕਰਕੇ ਸਮੁੱਚੀ ਜਾਣਕਾਰੀ ਸਰਲ ਅਰਥਾਂ ਵਿੱਚ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸੋ਼ਭਾ ਯਾਤਰਾਂ ਬਹੁਤ ਹੀ ਪ੍ਰਭਾਵਸ਼ਾਲੀ ਤੇ ਉਤਸ਼ਾਹ ਭਰਪੂਰ ਹੈ। ਧਰਮ ਅਤੇ ਵਿਰਸੇ ਬਾਰੇ ਜਾਣਕਾਰੀ ਬੱਚਿਆ ਤੱਕ ਪਹੁੰਚਣੀ ਬਹੁਤ ਜਰੂਰੀ ਹੈ। ਉਨ੍ਹਾ ਨੇ ਕਿਹਾ ਕਿ ਅੱਜ ਮਹਾਂਪਰਵ ਮੌਕੇ ਧਾਰਮਿਕ ਸਥਾਨਾ ਦੇ ਦਰਸ਼ਨ ਕਰਕੇ ਮਨ ਨੂੰ ਬਹੁਤ ਸਕੂਲ ਮਿਲਿਆ ਹੈ। ਉਨ੍ਹਾਂ ਨੇ ਸੰਤਾ-ਮਹਾਪੁਰਸ਼ਾ ਤੋ ਆਸ਼ੀਰਵਾਦ ਲਿਆ। ਉਨ੍ਹਾਂ ਨੇ ਲਕਸ਼ਮੀ ਨਰਾਇਣ ਮੰਦਿਰ ਨੰਗਲ, ਮੇਨ ਮਾਰਕੀਟ ਨੰਗਲ, ਸਵਾਮੀਪੁਰ ਬਾਗ, ਜਵਾਹਰ ਮਾਰਕੀਟ ਅਤੇ ਧਾਰਮਿਕ ਸਥਾਨਾ ਵਿਚ ਜਾ ਕੇ ਮੱਥਾ ਟੇਕਿਆ। ਇਸ ਮੌਕੇ ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ, ਸਤੀਸ਼ ਚੋਪੜਾ ਸੀਨੀਅਰ ਆਗੂ, ਸਨਾਤਮ ਧਰਮ ਸਭਾ ਦੇ ਮੋਢੀ ਗੁਲਾਟੀ, ਐਚ.ਐਸ ਰਾਣਾ, ਦੀਪੂ ਬਰਾਰੀ, ਲਵਲੀ ਆਂਗਰਾ, ਐਡਵੋਕੇਟ ਨਿਸ਼ਾਤ ਗੁਪਤਾ, ਸੰਨੀ ਕੁਮਾਰ, ਨਰਿੰਦਰ ਨਿੰਦੀ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।
