ਲੰਬੀ/ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ 2025 AJ DI Awaaj
Punjab Desk : ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਾਦਲ ਵਿਖੇ ਲਗਾਏ ਜਾ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦਾ ਸ਼ਮਾ ਰੌਸ਼ਨ ਕਰਕੇ ਉਦਾਘਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਲੜਕੀਆਂ ਨੂੰ 01 ਨਵੰਬਰ 2025 ਤੱਕ ਐੱਨ.ਐੱਸ.ਐੱਸ. ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਨ੍ਹਾਂ ਕੈਂਪਾਂ ਦੇ ਲੱਗਣ ਨਾਲ ਬੱਚੀਆਂ ਦਾ ਹੌਸਲਾਂ ਵਧੇਗਾ ਅਤੇ ਅਨੁਸਾਸ਼ਨ ਨੂੰ ਕਿਵੇਂ ਬਣਾਈ ਰੱਖਣਾ ਹੈ ਬਾਰੇ ਜਾਣਕਾਰੀ ਮਿਲੇਗੀ, ਇਸ ਨਾਲ ਉਨ੍ਹਾਂ ਦੇ ਗਿਆਨ ਵਿੱਚ ਹੋਰ ਵਾਧਾ ਹੋਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਮੈਰੀਟੋਰੀਅਸ ਸਕੂਲ ਦੇ ਛੇ ਵਿਦਿਆਰਥੀਆਂ ਨੂੰ ਸਨਮਾਨ ਅਤੇ ਨਗਦ ਇਨਾਮ ਦੀ ਰਾਸ਼ੀ ਵੰਡੀ ਗਈ ਅਤੇ ਨਾਲ ਹੀ ਵਾਲੀਬਾਲ ਟੀਮ ਵੱਲੋਂ ਸਟੇਟ ਐਵਾਰਡ ਪ੍ਰਾਪਤ ਕਰਨ ’ਤੇ ਵੀ ਟੀਮ ਨੂੰ ਨਗਦ ਇਨਾਮ ਦਿੱਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸ਼ਬਦ ਗਾਇਨ, ਲੋਕ ਗੀਤ ਅਤੇ ਭੰਗੜਾ ਟੀਮ ਨੂੰ ਵੀ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਿਤੂ ਨੰਦਾ, ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਮਿਸ ਸਤਿੰਦਰ ਕੌਰ, ਮਿਸ ਰਮਨਪ੍ਰੀਤ ਕੌਰ ਅਤੇ ਮਿਸਟਰ ਗੁਰਪ੍ਰੀਤ ਸਿੰਘ ਡਰਾਇੰਗ ਮਾਸਟਰ, ਵਲੰਟੀਅਰ ਬੱਚੇ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।














