ਚੰਡੀਗੜ੍ਹ: 30 Mar 2026 AJ DI Awaaj
Chandigarh Desk : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਮੀਟਿੰਗ ਵਿੱਚ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਨੂੰ 1 ਅਪਰੈਲ ਤੋਂ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਯੋਜਨਾ ਅਧੀਨ ਸੂਬੇ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ।
ਯੋਜਨਾ ਮੁਤਾਬਕ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਮਿਲਣਗੇ। ਇਹ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ। ਸਰਕਾਰ ਦੇ ਅਨੁਸਾਰ ਇਸ ਸਕੀਮ ਨਾਲ ਸੂਬੇ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਫਾਇਦਾ ਹੋਵੇਗਾ।
ਖਾਸ ਗੱਲ ਇਹ ਹੈ ਕਿ ਇਕ ਪਰਿਵਾਰ ਵਿੱਚ ਯੋਗ ਔਰਤਾਂ ਦੀ ਗਿਣਤੀ ‘ਤੇ ਕੋਈ ਸੀਮਾ ਨਹੀਂ ਰੱਖੀ ਗਈ। ਸਰਕਾਰ ਨੇ ਇਸ ਯੋਜਨਾ ਲਈ ਸਾਲ 2026-27 ਦੇ ਬਜਟ ਵਿੱਚ 9,300 ਕਰੋੜ ਰੁਪਏ ਰਾਖਵੇਂ ਕੀਤੇ ਹਨ।
ਇਸ ਤੋਂ ਇਲਾਵਾ ਕੈਬਨਿਟ ਨੇ ਯੋਜਨਾਬੰਦੀ ਵਿਭਾਗ ਵਿੱਚ ਸਿੱਧੀ ਭਰਤੀ ਰਾਹੀਂ 70 ਅਸਾਮੀਆਂ ਭਰਨ ਅਤੇ ਪਛਵਾੜਾ ਕੋਲਾ ਖਾਣ ਵਿੱਚ ਭਰਤੀ ਲਈ ਵੀ ਮਨਜ਼ੂਰੀ ਦੇ ਦਿੱਤੀ ਹੈ।












