ਪੰਜਾਬ ਬੰਦ ਦਾ ਸੱਦਾ: ਸਕੂਲ-ਕਾਲਜ ਬੰਦ ਰਹਿਣਗੇ ਜਾਂ ਖੁੱਲ੍ਹਣਗੇ ?

8

ਮਾਨਸਾ: 14 Oct 2026 AJ DI Awaaj

Punjab Desk :   ਨ*ਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕ*ਤਲ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਕਾਰਨ ਲੋਕਾਂ ਵਿੱਚ ਸਕੂਲਾਂ, ਕਾਲਜਾਂ ਅਤੇ ਹੋਰ ਅਦਾਰਿਆਂ ਦੇ ਖੁੱਲ੍ਹਣ ਜਾਂ ਬੰਦ ਰਹਿਣ ਸਬੰਧੀ ਭੰਬਲਭੂਸਾ ਬਣਿਆ ਹੋਇਆ ਹੈ।

ਫਿਲਹਾਲ ਉਪਲਬਧ ਜਾਣਕਾਰੀ ਅਨੁਸਾਰ, 15 ਅਕਤੂਬਰ ਲਈ ਸਕੂਲਾਂ-ਕਾਲਜਾਂ ਨੂੰ ਬੰਦ ਰੱਖਣ ਸਬੰਧੀ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਤ ਹੁਕਮ ਜਾਰੀ ਹੋਣ ਦੀ ਪੁਸ਼ਟੀ ਨਹੀਂ ਹੈ। ਇਸ ਲਈ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਆਪਣੇ ਸਕੂਲ ਜਾਂ ਕਾਲਜ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਜਾਣ ਵਾਲੇ ਅਧਿਕਾਰਤ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਕੀ ਹੈ ਪੂਰਾ ਮਾਮਲਾ?

13 ਅਕਤੂਬਰ ਨੂੰ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਇੱਕ ਕੈਮਿਸਟ ਦੀ ਦੁਕਾਨ ’ਤੇ ਹੋਈ ਗੋ*ਲੀਬਾ*ਰੀ ਦੌਰਾਨ ਮੌ*ਤ ਹੋ ਗਈ ਸੀ, ਜਦਕਿ ਉਨ੍ਹਾਂ ਦੇ ਕੁਝ ਸਾਥੀ ਜ਼*ਖ਼ਮੀ ਹੋ ਗਏ ਸਨ। ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਇਲਾਕੇ ਤੋਂ ਗ੍ਰਿ*ਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ

ਪਰਿਵਾਰ ਵੱਲੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਤਹਿਤ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਲੋਕਾਂ ਨੂੰ ਅਪੀਲ ਹੈ ਕਿ ਕਿਸੇ ਵੀ ਅਫ਼ਵਾਹ ’ਤੇ ਭਰੋਸਾ ਨਾ ਕਰਨ ਅਤੇ ਸਕੂਲਾਂ, ਕਾਲਜਾਂ ਤੇ ਹੋਰ ਅਦਾਰਿਆਂ ਬਾਰੇ ਤਾਜ਼ਾ ਜਾਣਕਾਰੀ ਲਈ ਸਿਰਫ਼ ਅਧਿਕਾਰਤ ਐਲਾਨਾਂ ’ਤੇ ਭਰੋਸਾ ਕਰਨ।