ਤਰਨ-ਤਾਰਨ, 10 ਅਗਸਤ 2026 AJ DI Awaaj
Punjab Desk : ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਸੇਵਾਮੁਕਤ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਯੁਵਕਾਂ ਨੇ ਜੂਨ 2026 ਵਿੱਚ ਅਗਨੀਵੀਰ ਜੀ.ਡੀ, ਕਲਰਕ, ਟੈਕਨੀਕਲ ਅਤੇ ਟ੍ਰੇਡਮੈਨ ਦੀ ਦੀ ਲਿਖਤੀ ਪ੍ਰੀਖਿਆ ਦਿੱਤੀ ਸੀ, ਉਸ ਦਾ ਰਿਜ਼ਲਟ ਆ ਗਿਆ ਹੈ। ਜਿਹੜੇ ਯੁਵਕ ਲਿਖਤੀ ਪੇਪਰ ਵਿੱਚੋਂ ਪਾਸ ਹੋ ਗਏ ਹਨ ਅਤੇ ਫਿਜ਼ੀਕਲ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਪੱਟੀ ਵਿਖੇ ਰਿਪੋਰਟ ਕਰਨ।
ਉਨ੍ਹਾਂ ਦੱਸਿਆ ਕਿ ਤਰਨ ਤਾਰਨ ਜਿਲ੍ਹੇ ਦੇ ਯੁਵਕਾਂ ਦੀ ਫ਼ਿਜ਼ੀਕਲ ਟੈਸਟ ਦੀ ਟ੍ਰੇਨਿੰਗ ਤਜ਼ਰਬੇਕਾਰ ਸਟਾਫ਼ ਵੱਲੋਂ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਗਨੀਵੀਰ ਆਰਮੀ ਭਰਤੀ ਰੈਲੀ ਮਿਤੀ 19 ਨਵੰਬਰ 2026 ਤੋਂ ਸ਼ੁਰੂ ਹੋ ਰਹੀ ਹੈ। ਇਸ ਲਈ ਉਨ੍ਹਾਂ ਨੌਜਵਾਨਾਂ ਨੂੰ ਸੂਚਿਤ ਕੀਤਾ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ ਅਤੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਪੱਟੀ ਵਿਖੇ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਯੁਵਕ ਸਵੇਰੇ 9:00 ਵਜੇ ਤੋਂ 11:30 ਵਜ਼ੇ ਤੱਕ ਕੈਂਪ ਵਿੱਚ ਪਹੁੰਚ ਕੇ ਦਾਖ਼ਲਾ ਕਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਰਜਿਸਟ੍ਰੇਸ਼ਨ ਦੀ ਇਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਅਤੇ ਇਕ ਪਾਸਪੋਰਟ ਸਾਈਜ਼ ਦੀ ਫੋਟੋ, ਕਾਪੀ-ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਯੁਵਕ ਦੀ ਛਾਤੀ ਬਿਨਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ
ਉਨ੍ਹਾਂ ਕਿਹਾ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 98760-30372 ਅਤੇ 94647-56808 ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

















