ਕੀਰਤਪੁਰ ਸਾਹਿਬ 27 ਅਕਤੂਬਰ 2025 AJ DI Awaaj
Punjab Desk : ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਪੈਂਦੇ ਬਲਾਕ ਕੀਰਤਪੁਰ ਸਾਹਿਬ ਦੀ ਸਿਹਤ ਮਹਿਕਮੇ ਦੀ ਟੀਮ ਵੱਲੋਂ ਲਗਾਤਾਰ ਪਿੰਡਾਂ ਵਿੱਚ ਡੇਂਗੂ ਤੇ ਚਿਕਨਗੁਨੀਆਂ ਸਬੰਧੀ ਕੈਂਪ ਲਗਾਂਏ ਜਾ ਰਹੇ ਹਨ।
ਡਾ.ਸੁਖਵਿੰਦਰਜੀਤ ਸਿੰਘ ਸਿਵਲ ਸਰਜਨ ਰੂਪਨਗਰ ਦੇ ਹੁਕਮਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਇੰ: ਡਾਕਟਰ ਜੰਗਜੀਤ ਸਿੰਘ ਦੀ ਅਗਵਾਈ ਵਿੱਚ ਅੱਜ ਪਿੰਡ ਕਲਿਆਣਪੁਰ ਵਿਖੇ ਕੈਂਪ ਲਾਇਆ ਗਿਆ। ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਕਈ ਦਿਨਾਂ ਤੋਂ ਬੁਖ਼ਾਰ ਨਾਲ ਪੀੜ੍ਹਤ ਮਰੀਜ਼ਾਂ ਦੇ ਖ਼ੂਨ ਦੇ ਨਮੂਨੇ ਲੈ ਕੇ ਡੇਂਗੂ ਅਤੇ ਚਿਕਨਗੁਨੀਆ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਉਹਨਾਂ ਦੱਸਿਆ ਕਿ ਕੈਂਪ ਲਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਇਸ ਤੋਂ ਇਲਾਵਾ ਵਿਭਾਗ ਵੱਲੋਂ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਮੱਛਰਦਾਨੀਆਂ ਦੀ ਵਰਤੋਂ ਕਰਨ ਅਤੇ ਬੁਖ਼ਾਰ ਹੋਣ ‘ਤੇ ਤੁਰੰਤ ਸਰਕਾਰੀ ਹਸਪਤਾਲ ਵਿੱਚ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਮੈਡੀਕਲ ਅਫ਼ਸਰ ਡਾ.ਦੀਪਾਲੀ, ਐੱਸ.ਐੱਮ.ਆਈ ਸਿਕੰਦਰ ਸਿੰਘ, ਐੱਲ.ਟੀ ਸਾਕਸ਼ੀ, ਮਲਟੀਪਰਪਜ਼ ਹੈਲਥ ਵਰਕਰ ਕੁਲਵਿੰਦਰ ਸਿੰਘ ਹਾਜ਼ਰ ਸਨ।














