ਮਾਨਸਾ, 23 ਸਤੰਬਰ 2025 AJ DI Awaaj
Punjab Desk : ਪਸ਼ੂ ਪਾਲਣ ਵਿਭਾਗ ਵੱਲੋਂ ਜਿ਼ਲ੍ਹਾ ਮਾਨਸਾ ਦੇ ਪਿੰਡ ਬਰਨਾਲਾ ਵਿਖੇ ਹੜ੍ਹ ਪ੍ਰਭਾਵਿਤ ਪਸ਼ੂਆਂ ਦੇ ਇਲਾਜ਼ ਲਈ ਮੁਫ਼ਤ ਕੈਂਪ ਲਗਾਇਆ ਗਿਆ।
ਪਸ਼ੂ ਪਾਲਣ ਵਿਭਾਗ ਦੀ ਟੀਮ ਦੀ ਅਗਵਾਈ ਕਰ ਰਹੇ ਵੈਟਰਨਰੀ ਅਫ਼ਸਰ ਡਾ. ਅਭਿਸ਼ੇਕ ਕੁਮਾਰ ਨੇ ਦੱਸਿਆ ਕਿ ਕੈਂਪ ਦੌਰਾਨ ਡਾਕਟਰਾਂ ਦੀ ਟੀਮ ਵੱਲੋਂ ਬਿਮਾਰ ਪਸ਼ੂਆਂ ਦੇ ਇਲਾਜ਼ ਲਈ ਮੁਫ਼ਤ ਦਵਾਈ ਅਤੇ ਸਲਾਹ ਦਿੱਤੀ ਗਈ।ਇਸ ਦੇ ਨਾਲ ਹੀ ਹੜ੍ਹਾਂ ਕਾਰਨ ਪਸ਼ੂਧੰਨ ਦੇ ਹੋਏ ਨੁਕਸਾਨ ਦੀ ਰਿਪੋਰਟ ਵਿਭਾਗ *ਚ ਦਰਜ ਕਰਵਾਉਣ ਲਈ ਕਿਹਾ।
ਇਸ ਦੌਰਾਨ ਟੀਮ ਵੱਲੋਂ ਸਥਾਨਕ ਨਿਵਾਸੀਆਂ ਤੋਂ ਪਸ਼ੂਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਇਲਾਜ਼ ਬਾਰੇ ਦਵਾਈਆਂ ਅਤੇ ਸਲਾਹ ਮਸ਼ਵਰਾ ਦਿੱਤਾ ਗਿਆ।














