ਮਾਨਸਾ, 03 ਅਕਤੂਬਰ 2025 Aj DI Awaaj
Punjab Desk : ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ 09 ਅਕਤੂਬਰ 2025 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ(ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ),ਮਾਨਸਾ ਵਿਖੇ ਸਵੈ-ਰੋਜ਼ਗਾਰ ਕੈਂਪ ਆਯੋਜਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ ਵੱਖ ਵਿਭਾਗ ਜਿਵੇਂ ਜ਼ਿਲ੍ਹਾ ਉਦਯੋਗ ਕੇਂਦਰ, ਮਾਨਸਾ, ਬਾਗਬਾਨੀ ਵਿਭਾਗ, ਮਾਨਸਾ, ਡੇਅਰੀ ਵਿਕਾਸ, ਮਾਨਸਾ, ਪੁਸ਼ੂ ਪਾਲਣ, ਮਾਨਸਾ, ਮੱਛੀ ਪਾਲਣ, ਮਾਨਸਾ, ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ, ਮਾਨਸਾ, ਪੱਛੜ੍ਹੀਆਂ ਸ਼੍ਰੇਣੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ, ਮਾਨਸਾ, ਲੀਡ ਬੈਂਕ, ਮਾਨਸਾ, ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ, ਮਾਨਸਾ, ਪੰਜਾਬ ਹੁਨਰ ਵਿਕਾਸ ਦਫ਼ਤਰ, ਮਾਨਸਾ ਆਦਿ ਵੱਲੋਂ ਕੈਂਪ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
ਇਸ ਦੌਰਾਨ ਵਿਭਾਗਾਂ ਦੇ ਨੁਮਾਇੰਦਿਆਂ ਵੱਲੋਂ ਸਵੈ-ਰੋਜ਼ਗਾਰ ਨਾਲ ਸਬੰਧਤ ਸਕੀਮਾਂ/ਲੋਨ/ਲੋਨ ਸਬਸਿਡੀ/ ਟ੍ਰੇਨਿੰਗ ਆਦਿ ਸਬੰਧੀ ਜਾਣਕਾਰੀ ਸਾਝੀ ਕੀਤੀ ਜਾਵੇਗੀ ਅਤੇ ਫਾਰਮ ਭਰਵਾਏ ਜਾਣਗੇ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀ ਇਸ ਕੈਂਪ ਵਿੱਚ ਭਾਗ ਲੈ ਕੇ ਲਾਭ ਪ੍ਰਾਪਤ ਕਰਨ। ਵਧੇਰੇ ਜਾਣਕਾਰੀ ਲਈ 94641-78030 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
