ਮਿਸ਼ਨ ਕਲੀਨ ਪੰਜਾਬ ਤਹਿਤ ਨੰਗਲ ਨੂੰ ਸਾਫ਼-ਸੁਥਰਾ ਤੇ ਖੂਬਸੂਰਤ ਬਣਾਉਣ ਦੀ ਮੁਹਿੰਮ ਤੇਜ਼

5

September 02,2026 Aj Di Awaaj

Punjab Desk:  ਮਿਸ਼ਨ ਕਲੀਨ ਪੰਜਾਬ ਤਹਿਤ ਨੰਗਲ ਸ਼ਹਿਰ ਵਿੱਚ ਸਫ਼ਾਈ ਅਤੇ ਸੁੰਦਰੀਕਰਨ ਨੂੰ ਲੈ ਕੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਲਈ ਵੱਖ-ਵੱਖ ਪੱਧਰਾਂ ‘ਤੇ ਕੰਮ ਕੀਤਾ ਜਾ ਰਿਹਾ ਹੈ।

ਇਸ ਮੁਹਿੰਮ ਦਾ ਉਦੇਸ਼ ਨੰਗਲ ਨੂੰ ਇੱਕ ਸਾਫ਼-ਸੁਥਰੇ ਅਤੇ ਸੁੰਦਰ ਸ਼ਹਿਰ ਵਜੋਂ ਵਿਕਸਤ ਕਰਨਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਵੀ ਸਫ਼ਾਈ ਪ੍ਰਤੀ ਜਾਗਰੂਕ ਕਰਦਿਆਂ ਮੁਹਿੰਮ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਸਾਫ਼-ਸੁਥਰਾ ਪੰਜਾਬ ਬਣਾਉਣ ਲਈ ਸਰਕਾਰੀ ਯਤਨਾਂ ਦੇ ਨਾਲ ਲੋਕਾਂ ਦਾ ਸਹਿਯੋਗ ਵੀ ਅਹਿਮ ਮੰਨਿਆ ਜਾ ਰਿਹਾ ਹੈ।