ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਵਿਚ 19 ਥਾਵਾਂ ‘ਤੇ ਕੈਂਪ

9

ਬਰਨਾਲਾ, 4 ਫਰਵਰੀ 2026 AJ DI Awaaj

Punjab Desk :  ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਵਿੱਚ 19 ਥਾਵਾਂ ‘ਤੇ ਕੈਂਪ ਵਿਸ਼ੇਸ਼ ਕੈਂਪ ਜਾਰੀ ਹਨ।
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਧੀਨ ਪਿੰਡ ਬਡਬਰ, ਬਰਨਾਲਾ ਸ਼ਹਿਰ ਵਾਰਡ ਨੰਬਰ 7, ਹੰਡਿਆਇਆ ਵਾਰਡ ਨੰਬਰ 11, ਭੱਦਲਵਢ, ਭਗਤਪੁਰਾ (ਮੌੜ ਨਾਭਾ), ਭੈਣੀ ਫੱਤਾ, ਭੋਤਨਾ, ਛਾਪਾ, ਦੀਪਗੜ੍ਹ, ਧੂਰਕੋਟ, ਗਹਿਲ, ਕੁਤਬਾ, ਨੈਣੇਵਾਲ, ਨਿਹਾਲੂਵਾਲ, ਪੱਖੋਂ ਕਲਾਂ, ਪੰਧੇਰ, ਸਹਿਜੜਾ, ਸੇਖਾ ਤੇ ਠੁੱਲੀਵਾਲ ਵਿੱਚ ਵਿਸ਼ੇਸ਼ ਕੈਂਪ ਜਾਰੀ ਹਨ।
ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਹਰਜਿੰਦਰ ਸਿੰਘ ਬੇਦੀ ਆਈਏਐੱਸ ਨੇ ਇਨ੍ਹਾਂ ਕੈਂਪਾਂ ਜਾਇਜ਼ਾ ਲੈਂਦਿਆਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉੱਠਾ ਕੇ ਆਪਣੇ ਸਿਹਤ ਬੀਮਾ ਕਾਰਡ ਬਣਾਉਣ ਅਤੇ ਇਸ ਯੋਜਨਾ ਦਾ ਲਾਹਾ ਪ੍ਰਾਪਤ ਕਰਨ । ਭਲਕੇ ਵੀ ਇਨ੍ਹਾਂ ਥਾਵਾਂ ‘ਤੇ ਕੈਂਪ ਜਾਰੀ ਰਹਿਣਗੇ।
ਓਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਕੀ ਪਿੰਡਾਂ ਅਤੇ ਵਾਰਡਾਂ ਵਿੱਚ ਵੀ ਕੈਂਪ ਲਾਏ ਜਾਣਗੇ