ਪੰਜਾਬ 07 Jan 2026 AJ DI Awaaj
Punjab Desk : ਪੰਜਾਬ ਸਮੇਤ ਉੱਤਰ ਭਾਰਤ ਵਿੱਚ ਕੜਾਕੇ ਦੀ ਠੰਢ ਦਾ ਕਹਿਰ ਜਾਰੀ ਹੈ। ਵਧ ਰਹੀ ਸੀਤ ਲਹਿਰ ਦੇ ਮੱਦੇਨਜ਼ਰ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਵਧਾ ਕੇ 7 ਜਨਵਰੀ ਤੱਕ ਕਰ ਦਿੱਤੀਆਂ ਗਈਆਂ ਸਨ।
ਗੌਰਤਲਬ ਹੈ ਕਿ ਪਹਿਲਾਂ ਪੰਜਾਬ ਦੇ ਸਕੂਲਾਂ ਵਿੱਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਪਰ ਮੌਸਮ ਦੀ ਸਥਿਤੀ ਨੂੰ ਦੇਖਦਿਆਂ ਬਾਅਦ ਵਿੱਚ ਇਨ੍ਹਾਂ ਵਿੱਚ ਵਾਧਾ ਕੀਤਾ ਗਿਆ। ਇਸ ਸਮੇਂ ਪੰਜਾਬ ਵਿੱਚ ਠੰਢੀ ਹਵਾ ਅਤੇ ਸੀਤ ਲਹਿਰ ਕਾਰਨ ਮਾਪੇ, ਅਧਿਆਪਕ ਅਤੇ ਵਿਦਿਆਰਥੀ ਛੁੱਟੀਆਂ ਹੋਰ ਵਧਣ ਦੀ ਉਡੀਕ ਕਰ ਰਹੇ ਹਨ।
ਛੁੱਟੀਆਂ ਵਿੱਚ ਵਾਧੇ ਨੂੰ ਲੈ ਕੇ ਜਦੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਦੀ ਪ੍ਰਤੀਕ੍ਰਿਆ ਵੀ ਸਾਹਮਣੇ ਆਈ ਹੈ। ਹਾਲਾਂਕਿ ਅਜੇ ਤੱਕ ਸਰਕਾਰ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਸਕੂਲਾਂ ਦੀਆਂ ਛੁੱਟੀਆਂ 11 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ, ਜਦਕਿ ਹਰਿਆਣਾ ਵਿੱਚ ਬੱਚਿਆਂ ਦੀਆਂ ਛੁੱਟੀਆਂ 14 ਜਨਵਰੀ ਤੱਕ ਹਨ। ਇਨ੍ਹਾਂ ਸੂਬਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਸਰਕਾਰ ਵੀ ਅੱਜ ਜਾਂ ਜਲਦ ਹੀ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧੇ ਦਾ ਐਲਾਨ ਕਰ ਸਕਦੀ ਹੈ।
ਫਿਲਹਾਲ ਇਹ ਸਾਰੀਆਂ ਗੱਲਾਂ ਅਟਕਲਾਂ ਹਨ। ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਿਰਫ਼ ਅਧਿਕਾਰਤ ਨੋਟੀਫਿਕੇਸ਼ਨ ‘ਤੇ ਹੀ ਭਰੋਸਾ ਕਰਨ।












