ਕੈਨੇਡਾ ਖ਼ਬਰ : ਸਿੱਖ ਸੈਨਿਕਾਂ ਦੀ ਕੁਰਬਾਨੀ ਨੂੰ ਸਮਰਪਿਤ ਕੈਨੇਡਾ ਸਰਕਾਰ ਨੇ ਜਾਰੀ ਕੀਤਾ ਵਿਸ਼ੇਸ਼ ਡਾਕ ਟਿਕਟ

23

6November 2025 Aj Di Awaaj

International Desk ਓਂਟਾਰੀਓ ਵਿੱਚ ਆਯੋਜਿਤ ਇਕ ਸਮਾਰੋਹ ਦੌਰਾਨ ਕੈਨੇਡਾ ਸਰਕਾਰ ਨੇ ਸਿੱਖ ਸੈਨਿਕਾਂ ਦੇ ਯੋਗਦਾਨ ਦਾ ਸਨਮਾਨ ਕਰਦੇ ਹੋਏ ਨਵੀਂ ਕੈਨੇਡਾ ਪੋਸਟ ਯਾਦਗਾਰੀ ਦਿਵਸ ਡਾਕ ਟਿਕਟ ਜਾਰੀ ਕੀਤੀ ਹੈ। ਇਹ ਟਿਕਟ 18ਵੇਂ ਸਾਲਾਨਾ ਸਿੱਖ ਯਾਦਗਾਰੀ ਦਿਵਸ ਸਮਾਰੋਹ ਦੌਰਾਨ ਪਹਿਲੀ ਵਾਰ ਸਿੱਖ-ਕੈਨੇਡੀਅਨ ਸੈਨਿਕਾਂ ਦੀ ਬਹਾਦਰੀ ਅਤੇ ਸੇਵਾ ਨੂੰ ਸਮਰਪਿਤ ਕੀਤੀ ਗਈ ਹੈ।

ਇਹ ਵਿਸ਼ੇਸ਼ ਡਾਕ ਟਿਕਟ ਕੈਨੇਡੀਅਨ ਸੈਨਾ ਵਿੱਚ ਸਿੱਖਾਂ ਦੀ ਇੱਕ ਸਦੀ ਤੋਂ ਵੱਧ ਸਮੇਂ ਦੀ ਸ਼ਾਨਦਾਰ ਸੇਵਾ ਨੂੰ ਮਾਨਤਾ ਦਿੰਦੀ ਹੈ। ਇਸ ਇਤਿਹਾਸਕ ਯਾਤਰਾ ਦੀ ਸ਼ੁਰੂਆਤ ਪਹਿਲੇ ਵਿਸ਼ਵ ਯੁੱਧ ਦੌਰਾਨ ਹੋਈ ਸੀ, ਜਦੋਂ 10 ਸਿੱਖ ਸੈਨਿਕ ਕੈਨੇਡੀਅਨ ਹਥਿਆਰਬੰਦ ਫ਼ੌਜ ਵਿੱਚ ਭਰਤੀ ਹੋਏ ਸਨ।