ਜਮਸ਼ੇਦਪੁਰ: 24 Sep 2026 AJ DI Awaaj
National Desk : ਝਾਰਖੰਡ ਦੇ ਜਮਸ਼ੇਦਪੁਰ ਵਿੱਚ ਵਾਪਰੇ ਇੱਕ ਭਿਆ*ਨਕ ਸੜਕ ਹਾ*ਦਸੇ ਵਿੱਚ ਕੈਬਨਿਟ ਮੰਤਰੀ ਦੀਪਿਕਾ ਪਾਂਡੇ ਸਿੰਘ ਦੀ ਧੀ ਸਮੇਤ ਚਾਰ ਵਿਅਕਤੀਆਂ ਦੀ ਮੌ*ਤ ਹੋ ਗਈ। ਇਹ ਹਾਦਸਾ ਸੋਨਾਰੀ ਥਾਣਾ ਖੇਤਰ ਅਧੀਨ ਡੋਮੁਹਾਨੀ ਮਰੀਨ ਡਰਾਈਵ ‘ਤੇ ਵਾਪਰਿਆ।
ਮੁੱਢਲੀ ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਕਾਰ ਸੜਕ ‘ਤੇ ਖੜ੍ਹੇ ਟਰੱਕ ਦੇ ਪਿਛਲੇ ਹਿੱਸੇ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਕਾਰ ਵਿੱਚ ਸਵਾਰ ਚਾਰੇ ਵਿਅਕਤੀ ਅੰਦਰ ਹੀ ਫਸ ਗਏ ਅਤੇ ਉਨ੍ਹਾਂ ਨੂੰ ਬਾਹਰ ਕੱਢਣ ਲਈ ਗੈਸ ਕਟਰਾਂ ਦੀ ਮਦਦ ਲੈਣੀ ਪਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਦੀ ਭੀੜ ਮੌਕੇ ‘ਤੇ ਇਕੱਠੀ ਹੋ ਗਈ। ਪੁਲਿਸ ਟੀਮ ਵੀ ਤੁਰੰਤ ਘਟਨਾ ਸਥਾਨ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਕਾਫ਼ੀ ਮੁਸ਼ੱਕਤ ਤੋਂ ਬਾਅਦ ਕਾਰ ਨੂੰ ਕੱਟ ਕੇ ਚਾਰੇ ਸਵਾਰਾਂ ਨੂੰ ਬਾਹਰ ਕੱਢਿਆ ਗਿਆ। ਪੁਲਿਸ ਵੱਲੋਂ ਲਾ*ਸ਼ਾਂ ਨੂੰ ਪੋਸ*ਟਮਾਰਟਮ ਲਈ ਭੇਜਣ ਦੀ ਕਾਰਵਾਈ ਕੀਤੀ ਗਈ।
ਪੁਲਿਸ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾ*ਦਸੇ ਸਮੇਂ ਕਾਰ ਦੀ ਰਫ਼ਤਾਰ ਕਿੰਨੀ ਸੀ ਅਤੇ ਟਰੱਕ ਸੜਕ ‘ਤੇ ਕਿਸ ਸਥਿਤੀ ਵਿੱਚ ਖੜ੍ਹਾ ਸੀ, ਇਸ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਘਟਨਾ ਸਥਾਨ ਦੇ ਨੇੜੇ ਮੌਜੂਦ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਹਾ*ਦਸੇ ਵਿੱਚ ਮੰਤਰੀ ਦੀਪਿਕਾ ਪਾਂਡੇ ਸਿੰਘ ਦੀ ਧੀ ਦੀ ਮੌ*ਤ ਦੀ ਖ਼ਬਰ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਇਸ ਘਟਨਾ ਨਾਲ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਵੀ ਸੋਗ ਦਾ ਮਾਹੌਲ ਬਣ ਗਿਆ ਹੈ।
ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ‘ਐਕਸ’ ‘ਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆਂ ਕਿਹਾ ਕਿ ਕਿਸੇ ਮਾਪੇ ਲਈ ਆਪਣੇ ਬੱਚੇ ਨੂੰ ਗੁਆਉਣ ਦਾ ਦੁੱਖ ਬਿਆਨ ਤੋਂ ਪਰੇ ਹੁੰਦਾ ਹੈ। ਉਨ੍ਹਾਂ ਮੰਤਰੀ ਦੀਪਿਕਾ ਪਾਂਡੇ ਸਿੰਘ ਅਤੇ ਹੋਰ ਪੀੜਤ ਪਰਿਵਾਰਾਂ ਪ੍ਰਤੀ ਆਪਣੀਆਂ ਡੂੰਘੀਆਂ ਸੰਵੇਦਨਾਵਾਂ ਪ੍ਰਗਟ ਕੀਤੀਆਂ।
ਮੰਤਰੀ ਡਾ. ਇਰਫਾਨ ਅੰਸਾਰੀ ਅਤੇ ਵਿਰੋਧੀ ਧਿਰ ਦੇ ਨੇਤਾ ਬਾਬੂਲਾਲ ਮਰਾਂਡੀ ਨੇ ਵੀ ਹਾਦਸੇ ‘ਤੇ ਦੁੱਖ ਪ੍ਰਗਟ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ।



















