‘ਭਾਬੀ ਚੁੰ*ਮੇਵਾ*ਲੀ’ ਤੇ ਪਤੀ ਖ਼ਿਲਾਫ਼ ਕੇਸ ਦਰਜ

29

ਲੁਧਿਆਣਾ: 07 July 2026 AJ DI Awaaj

Punjab Desk :   ਸੋਸ਼ਲ ਮੀਡੀਆ ਇਨਫਲੂਐਂਸਰ ਰਣਜੀਤ ਕੌਰ ਉਰਫ਼ ‘ਭਾਬੀ ਚੁੰ*ਮੇ*ਵਾਲੀ’ ਅਤੇ ਉਸ ਦੇ ਪਤੀ ਜ਼ਿੰਦਾ ਹੰਸ ਖ਼ਿਲਾਫ਼ ਲੁਧਿਆਣਾ ਪੁਲਿਸ ਨੇ IT ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਹੈ। ਇਹ ਕਾਰਵਾਈ ਸੋਸ਼ਲ ਮੀਡੀਆ ‘ਤੇ ਕਥਿਤ ਅ*ਸ਼ਲੀਲ ਸਮੱਗਰੀ ਸਾਂਝੀ ਕਰਨ ਸਬੰਧੀ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ, ‘ਪਖੰਡ ਭਜਾਓ, ਪੰਜਾਬ ਬਚਾਓ’ ਜਥੇਬੰਦੀ ਵੱਲੋਂ ਇਸ ਸਬੰਧੀ ਸ਼ਿਕਾਇਤ ਦਿੱਤੀ ਗਈ ਸੀ। ਇਸ ਮਾਮਲੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਕੇਸ ਦਰਜ ਕੀਤਾ।

ਇਸ ਮਾਮਲੇ ਵਿੱਚ ਨਿਹੰਗ ਮਨਪ੍ਰੀਤ ਸਿੰਘ ਖਾਲਸਾ ਨੇ ਵੀ ਸ਼ਿਕਾਇਤ ਕਰਦਿਆਂ ਦੋਸ਼ ਲਗਾਇਆ ਕਿ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਜਾ ਰਹੀ ਸਮੱਗਰੀ ਦਾ ਨੌਜਵਾਨਾਂ ਅਤੇ ਸਮਾਜ ‘ਤੇ ਨਕਾਰਾਤਮਕ ਪ੍ਰਭਾਵ ਪੈ ਰਿਹਾ ਹੈ।

ਦੂਜੇ ਪਾਸੇ, ਰਣਜੀਤ ਕੌਰ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਲੈ ਕੇ ਕਿਹਾ ਹੈ ਕਿ ਉਸ ਕੋਲ ਵੀ ਸ਼ਿਕਾਇਤਕਰਤਾ ਖ਼ਿਲਾਫ਼ ਸਬੂਤ ਹਨ, ਜੋ ਉਹ ਜਲਦ ਹੀ ਜਨਤਕ ਕਰੇਗੀ।

ਮੋਤੀ ਨਗਰ ਥਾਣੇ ਦੇ ਐਸਐਚਓ ਭੁਪਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਸਾਰੇ ਦੋਸ਼ਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।