ਜਨਗਣਨਾ 2027, ਦੂਜਾ ਪੜਾਅ

3

ਬਰਨਾਲਾ, 18 ਨਵੰਬਰ 2026 AJ DI Awaaj

Punjab Desk :           ਜਨਗਨਣਾ 2027 ਦੇ ਦੂਜੇ ਪੜਾਅ ਆਬਾਦੀ ਦੀ ਗਿਣਤੀ ਤਹਿਤ ਸਵੈ ਗਣਨਾ ਦੀ ਪ੍ਰਕਿਰਿਆ ਜਾਰੀ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ, ਬਰਨਾਲਾ ਸ਼੍ਰੀ ਅਭਿਜੀਤ ਕਪਲਿਸ਼ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਚਾਰਜ ਅਫ਼ਸਰਾਂ, ਫੀਲਡ ਟ੍ਰੇਨਰਾਂ ਤੇ ਸੁਪਰਵਾਈਜ਼ਰਾਂ ਨਾਲ ਮੀਟਿੰਗ ਕਰਕੇ ਚੱਲ ਰਹੀ ਸਵੈ ਗਣਨਾ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਸਾਰੇ ਚਾਰਜ ਅਫ਼ਸਰਾਂ, ਫੀਲਡ ਟ੍ਰੇਨਰਾਂ ਤੇ ਸੁਪਰਵਾਈਜ਼ਰਾਂ ਨੂੰ ਆਪਣੇ ਆਪਣੇ ਖੇਤਰ ਵਿਚ ਜਾ ਕੇ ਲੋਕਾਂ ਨੂੰ ਸਵੈ ਗਣਨਾ ਬਾਰੇ ਜਾਗਰੂਕ ਕਰਨ ਉੱਤੇ ਜ਼ੋਰ ਦਿੱਤਾ।
ਓਹਨਾਂ ਕਿਹਾ ਕਿ ਸਹੀ ਅਤੇ ਮੁਕੰਮਲ ਅੰਕੜੇ ਦੇਸ਼ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਯੋਜਨਾਵਾਂ ਦੀ ਰੂਪ-ਰੇਖਾ ਤਿਆਰ ਕਰਨ ਦਾ ਮੁੱਖ ਆਧਾਰ ਹੁੰਦੇ ਹਨ ਅਤੇ ਇਹ ਰਾਸ਼ਟਰੀ ਗਤੀਵਿਧੀ ਬੜੀ ਅਹਿਮ ਹੈ। ਇਸ ਵਿਚ ਹਰ ਨਾਗਰਿਕ ਪੂਰਾ ਸਹਿਯੋਗ ਦੇਵੇ।
ਓਹਨਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਜਨਗਣਨਾ-2027 ਨੂੰ ਡਿਜੀਟਲ ਅਤੇ ਬੇਹੱਦ ਆਸਾਨ ਬਣਾਉਣ ਲਈ ਸਰਕਾਰ ਵੱਲੋਂ ਸਵੈ-ਗਣਨਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹੁਣ ਕੋਈ ਵੀ ਆਮ ਨਾਗਰਿਕ ਬਿਨਾਂ ਕਿਸੇ ਪਰੇਸ਼ਾਨੀ ਦੇ ਘਰ ਬੈਠੇ ਆਨ ਲਾਈਨ ਮਾਧਿਅਮ ਰਾਹੀਂ ਆਪਣੀ ਅਤੇ ਆਪਣੇ ਪਰਿਵਾਰ ਦੀ ਜਨਗਣਨਾ ਖੁਦ ਕਰ ਸਕਦਾ ਹੈ। ਇਹ ਸਹੂਲਤ 16 ਨਵੰਬਰ 2026 ਤੋਂ ਅਧਿਕਾਰਤ ਪੋਰਟਲ se.census.gov.in ’ਤੇ ਸ਼ੁਰੂ ਕਰ ਦਿੱਤੀ ਗਈ ਹੈ।
16 ਨਵੰਬਰ ਤੋਂ 30 ਨਵੰਬਰ 2026 ਤੱਕ ਲੋਕ ਸਵੈ-ਗਣਨਾ ਤਹਿਤ ਪੋਰਟਲ ’ਤੇ ਆਪਣੀ ਜਾਣਕਾਰੀ ਸਕਦੇ ਹਨ ਜੋ ਕਿ ਬੜੀ ਆਸਾਨ ਪ੍ਰਕਿਰਿਆ ਹੈ।
ਸ਼੍ਰੀ ਅਭਿਜੀਤ ਕਪਲਿਸ਼ ਨੇ ਇਹ ਵੀ ਦੱਸਿਆ ਕਿ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਿਣਤੀਕਾਰ ਘਰ-ਘਰ ਜਾ ਕੇ ਜਨਗਣਨਾ ਕਰਨਗੇ ਤੇ 5 ਜਨਵਰੀ 2027 ਤੋਂ 9 ਜਨਵਰੀ 2027 ਤੱਕ ਪੁਨਰ ਨਿਰੀਖਣ ਕੀਤਾ ਜਾਵੇਗਾ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਜਨਗਣਨਾ ਦੇ ਦੂਜੇ ਪੜਾਅ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਆਈ ਏ ਐੱਸ, ਵਧੀਕ ਡਿਪਟੀ ਕਮਿਸ਼ਨਰ ( ਜ) ਕਮ ਜ਼ਿਲ੍ਹਾ ਜਨਗਣਨਾ ਅਫ਼ਸਰ ਸ੍ਰੀ ਵਿਵੇਕ ਕੁਮਾਰ ਮੋਦੀ ਆਈ ਏ ਐੱਸ, ਵਧੀਕ ਜ਼ਿਲ੍ਹਾ ਜਨਗਣਨਾ ਅਫ਼ਸਰ ਚਰਨਜੀਤ ਕੌਰ ਤੇ ਚਾਰਜ ਅਫ਼ਸਰ ਮੌਜੂਦ ਸਨ।