ਚੇਅਰਪਰਸਨ ਅਤੇ ਉਪ ਚੇਅਰਪਰਸਨ ਦੀ ਚੋਣ ਪ੍ਰਕਿਰਿਆ

31

ਨੰਗਲ 05 ਮਾਰਚ 2026 AJ DI Awaaj

Punjab Desk  :   ਅੱਜ ਬਲਾਕ ਸੰਮਤੀ ਨੰਗਲ ਦੇ ਪੰਚਾਇਤ ਸੰਮਤੀ ਮੈਂਬਰਾਂ ਨੇ ਚੇਅਰਪਰਸਨ ਅਤੇ ਉਪ ਚੇਅਰਪਰਸਨ ਦੀ ਚੋਣ ਪ੍ਰਕਿਰਿਆ ਵਿੱਚ ਭਾਗ ਲੈ ਕੇ ਮਹਿਲਾ ਉਮੀਦਵਾਰਾਂ ਨੂੰ ਚੇਅਰਪਰਸਨ ਅਤੇ ਉਪ ਚੇਅਰਪਰਸਨ ਚੁਣ ਕੇ ਇਲਾਕੇ ਦੇ ਵਿਕਾਸ ਦੀ ਨੀਂਹ ਨੂੰ ਹੋਰ ਮਜਬੂਤ ਕੀਤਾ ਹੈ। ਹਾਜ਼ਰ ਸਾਰੇ 10 ਪੰਚਾਇਤ ਸੰਮਤੀ ਮੈਂਬਰਾਂ ਨੇ ਸਰਬਸੰਮਤੀ ਨਾਲ ਇਸ ਚੋਣ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਅਤੇ ਔਰਤਾਂ ਨੂੰ ਅਗਵਾਈ ਕਰਨ ਦਾ ਮੌਕਾ ਦਿੱਤਾ। ਜਿਸ ਦੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਭਰਪੂਰ ਸ਼ਲਾਘਾ ਕੀਤੀ ਹੈ।
ਬਲਾਕ ਨੰਗਲ ਦੀ ਪੰਚਾਇਤ ਸਮਿਤੀ ਲਈ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੀ ਚੋਣ ਸ਼ਾਂਤੀਪੂਰਵਕ ਅਤੇ ਸਫਲਤਾਪੂਰਵਕ ਸੰਪੰਨ ਹੋ ਗਈ ਹੈ। ਇਸ ਦੌਰਾਨ ਪੰਚਾਇਤ ਸਮਿਤੀ ਦੇ ਮੈਂਬਰਾਂ ਵੱਲੋਂ ਇਕਜੁੱਟ ਹੋ ਕੇ ਨਵੇਂ ਅਹੁਦਿਆਂ ਲਈ ਪ੍ਰਤੀਨਿਧੀਆਂ ਦੀ ਚੋਣ ਕੀਤੀ ਗਈ। ਚੋਣ ਪ੍ਰਕਿਰਿਆ ਦੌਰਾਨ ਮੈਂਬਰਾਂ ਵਿੱਚ ਪੂਰਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਾਰੇ ਹਾਜ਼ਰ ਮੈਂਬਰਾਂ ਨੇ ਲੋਕਤੰਤਰਿਕ ਤਰੀਕੇ ਨਾਲ ਆਪਣਾ ਸਮਰਥਨ ਪ੍ਰਗਟ ਕੀਤਾ।
ਚੋਣ ਦੇ ਨਤੀਜਿਆਂ ਅਨੁਸਾਰ ਜੋਨ ਨੰਬਰ 3, ਮਣਕਪੁਰ ਤੋਂ ਪੰਚਾਇਤ ਸਮਿਤੀ ਮੈਂਬਰ ਸ੍ਰੀਮਤੀ ਮਮਤਾ ਦੇਵੀ ਨੂੰ ਬਲਾਕ ਨੰਗਲ ਦੀ ਚੇਅਰਪਰਸਨ ਚੁਣਿਆ ਗਿਆ ਹੈ। ਉਨ੍ਹਾਂ ਦਾ ਨਾਮ ਪੰਚਾਇਤ ਸਮਿਤੀ ਦੇ ਮੈਂਬਰਾਂ ਵੱਲੋਂ ਪ੍ਰਸਤਾਵਿਤ ਕੀਤਾ ਗਿਆ। ਸਾਰੇ ਮੈਂਬਰਾਂ ਨੇ ਉਨ੍ਹਾਂ ਦੀ ਚੋਣ ਦਾ ਤਹਿ ਦਿਲੋਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।
ਇਸੇ ਤਰ੍ਹਾਂ ਜੋਨ ਨੰਬਰ 11 ਨਾਨਗਰਾਂ ਤੋਂ ਪੰਚਾਇਤ ਸਮਿਤੀ ਮੈਂਬਰ ਸ੍ਰੀਮਤੀ ਸੀਮਾ ਦੇਵੀ ਨੂੰ ਬਲਾਕ ਨੰਗਲ ਦੀ ਵਾਈਸ ਚੇਅਰਪਰਸਨ ਚੁਣਿਆ ਗਿਆ ਹੈ। ਉਨ੍ਹਾਂ ਦਾ ਨਾਮ ਵੀ ਮੈਂਬਰਾਂ ਵੱਲੋਂ ਪ੍ਰਸਤਾਵਿਤ ਕੀਤਾ ਗਿਆ। ਚੋਣ ਪ੍ਰਕਿਰਿਆ ਦੌਰਾਨ ਸਾਰੇ ਹਾਜ਼ਰ ਮੈਂਬਰਾਂ ਨੇ ਇਕਜੁਟ ਹੋ ਕੇ ਉਨ੍ਹਾਂ ਦੀ ਚੋਣ ਦਾ ਸਮਰਥਨ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਕੈਬਨਿਟ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਨਵੀਂ ਚੁਣੀ ਗਈ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਚਾਇਤ ਸਮਿਤੀਆਂ ਪਿੰਡਾਂ ਦੇ ਵਿਕਾਸ ਵਿੱਚ ਇੱਕ ਮਹੱਤਵਪੂਰਨ ਕੜੀ ਹਨ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਅਤੇ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿੱਚ ਪੰਚਾਇਤ ਸਮਿਤੀ ਦੀ ਭੂਮਿਕਾ ਬਹੁਤ ਅਹਿਮ ਹੈ।