ਪੰਜਾਬ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ, ਮਾਰਚ ਦੇ ਵਿਚਕਾਰ ਤਾਪਮਾਨ ਆਮ ਤੋਂ ਉੱਚਾ ਰਹੇਗਾ

19

1 ਮਾਰਚ 2025 Aj Di Awaaj

ਮੌਸਮ ਵਿਭਾਗ ਵਲੋਂ ਅੱਜ ਪੰਜਾਬ ਲਈ ਕੋਈ ਵਿਸ਼ੇਸ਼ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ, ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ। ਪਿਛਲੇ ਕੁਝ ਦਿਨਾਂ ਵਿੱਚ ਹੋਈ ਬਾਰਿਸ਼ ਕਾਰਨ ਪੰਜਾਬ ਦੇ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ, ਜੋ ਆਮ ਨਾਲੋਂ 1.7 ਡਿਗਰੀ ਸੈਲਸੀਅਸ ਘੱਟ ਹੈ। ਭਾਵੇਂ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋਈ ਹੈ, ਪਰ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦੇ ਦਿਨ ਤਾਪਮਾਨ ਵਧੇਰੇ ਗਰਮ ਰਹੇਗਾ। ਵਿਭਾਗ ਮੁਤਾਬਕ, ਮਾਰਚ ਦੇ ਪਹਿਲੇ ਹਫ਼ਤੇ ਪੰਜਾਬ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤਾਪਮਾਨ ਆਮ ਨਾਲੋਂ 2 ਡਿਗਰੀ ਵਧਿਆ ਰਹਿ ਸਕਦਾ ਹੈ, ਜਦਕਿ 7 ਤੋਂ 14 ਮਾਰਚ ਤੱਕ ਵੀ ਇਹ ਆਮ ਤੋਂ ਉੱਚਾ ਰਹਿਣ ਦੀ ਸੰਭਾਵਨਾ ਹੈ।