ਚੰਡੀਗੜ੍ਹ:13 Dec 2025 AJ DI Awaaj
Chandigarh Desk : ਚੰਡੀਗੜ੍ਹ ਵਿੱਚ ਇਕ ਬਾਈਕ ਰਾਈਡਰ ਵੱਲੋਂ ਇੱਕ ਕੁੜੀ ਨਾਲ ਛੇੜਛਾੜ ਕਰਨ ਦੇ ਮਾਮਲੇ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ‘ਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ FIR ਦਰਜ ਕੀਤੀ ਹੈ ਅਤੇ ਮੁਲਜ਼ਮ ਨੂੰ ਗ੍ਰਿ*ਫਤਾਰ ਕਰ ਲਿਆ ਹੈ।
ਜਾਣਕਾਰੀ ਮੁਤਾਬਕ, ਸਕੂਲੀ ਵਿਦਿਆਰਥਣ ਨੇ ਦਾਅਵਾ ਕੀਤਾ ਕਿ ਬਾਈਕ ਰਾਈਡਰ ਨੇ ਉਸ ਨਾਲ ਛੇੜਛਾੜ ਕੀਤੀ। ਮੁਲਜ਼ਮ ਨੇ ਕੁੜੀ ਦੀ ਲੱਤ ਉੱਤੇ ਬਾਂਹ ਰੱਖੀ ਅਤੇ ਇਕ ਹੱਥ ਨਾਲ ਬਾਈਕ ਚਲਾਈ। ਜਦੋਂ ਕੁੜੀ ਨੇ ਇਸ ਦਾ ਵਿਰੋਧ ਕੀਤਾ, ਬਾਈਕ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਡਿੱਗ ਗਈ।
ਕੁੜੀ ਨੇ ਸਮਝਦਾਰੀ ਦਿਖਾਉਂਦਿਆਂ ਤੁਰੰਤ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਇਸ ਨੂੰ ਦੇਖ ਕੇ ਬਾਈਕ ਰਾਈਡਰ ਘਬਰਾ ਗਿਆ ਅਤੇ ਮੌਕੇ ਤੋਂ ਫਰਾਰ ਹੋ ਗਿਆ। ਮੁਲਜ਼ਮ ਨੂੰ ਮਨੀਮਾਜਰਾ ਤੋਂ ਗ੍ਰਿਫਤਾਰ ਕੀਤਾ ਗਿਆ।
ਦੱਸਣ ਯੋਗ ਹੈ ਕਿ ਕੁੜੀ ਵੱਲੋਂ ਇਹ ਘਟਨਾ ਸੋਸ਼ਲ ਮੀਡੀਆ ‘ਤੇ ਵੀਡੀਓ ਰੂਪ ਵਿੱਚ ਵੀ ਵਾਇਰਲ ਕੀਤੀ ਗਈ ਸੀ, ਜਿਸ ਮਗਰੋਂ ਪੁਲਿਸ ਨੇ ਤੁਰੰਤ ਐਕਸ਼ਨ ਲਿਆ।














