Chandigarh 02 Apr 2026 AJ DI Awaaj
Chandigarh Desk : ਚੰਡੀਗੜ੍ਹ ਵਿੱਚ ਹੋਏ ਧਮਾਕੇ ਨੂੰ ਲੈ ਕੇ BJP ਨੇ ਵੱਡਾ ਦਾਅਵਾ ਕੀਤਾ ਹੈ। ਪਾਰਟੀ ਆਗੂ RP ਸਿੰਘ ਮੁਤਾਬਕ ਇਸ ਹਮਲੇ ਦਾ ਅਸਲ ਨਿਸ਼ਾਨਾ ਅਸ਼ਵਨੀ ਸ਼ਰਮਾ ਸਨ। ਉਨ੍ਹਾਂ ਕਿਹਾ ਕਿ ਅਸ਼ਵਨੀ ਸ਼ਰਮਾ ਪਿਛਲੇ ਦੋ ਦਿਨਾਂ ਤੋਂ ਚੰਡੀਗੜ੍ਹ ਦਫ਼ਤਰ ਵਿੱਚ ਮੌਜੂਦ ਸਨ ਅਤੇ ਧਮਾਕੇ ਤੋਂ ਕੁਝ ਸਮਾਂ ਪਹਿਲਾਂ ਹੀ ਦਿੱਲੀ ਲਈ ਰਵਾਨਾ ਹੋਏ ਸਨ। ਇਸ ਤੋਂ ਪਹਿਲਾਂ ਪਠਾਨਕੋਟ ਦੇ SSP ਵੱਲੋਂ ਵੀ ਉਨ੍ਹਾਂ ਨੂੰ ਖਤਰੇ ਦੀ ਚੇਤਾਵਨੀ ਦਿੱਤੀ ਗਈ ਸੀ ਅਤੇ ਸਵੇਰੇ ਦੀ ਸੈਰ ਤੋਂ ਬਚਣ ਦੀ ਸਲਾਹ ਦਿੱਤੀ ਗਈ ਸੀ।
ਗੌਰਤਲਬ ਹੈ ਕਿ ਬੀਤੇ ਦਿਨੀਂ ਚੰਡੀਗੜ੍ਹ ਵਿੱਚ ਪੰਜਾਬ BJP ਦਫ਼ਤਰ ਦੇ ਬਾਹਰ ਧਮਾਕਾ ਹੋਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਇਲਾਕੇ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ‘ਤੇ ਕਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਅਤੇ ਦਫ਼ਤਰ ਨੂੰ ਖਾਲੀ ਕਰਵਾ ਲਿਆ ਗਿਆ। ਦਫ਼ਤਰ ਵਿੱਚ ਕੰਮ ਕਰਨ ਵਾਲੇ ਹਰਸ਼ ਨਾਮ ਦੇ ਕਰਮਚਾਰੀ ਨੇ ਦੱਸਿਆ ਕਿ ਧਮਾਕਾ ਉਸ ਦੀ ਸਕੂਟੀ ਵਿੱਚ ਹੋਇਆ। ਇਸ ਘਟਨਾ ਨਾਲ ਦਫ਼ਤਰ ਦੀ ਦੀਵਾਰ ‘ਤੇ ਲਗਭਗ 70 ਤੋਂ 80 ਛਰਿਆਂ ਦੇ ਨਿਸ਼ਾਨ ਮਿਲੇ ਹਨ।












