
ਫ਼ਿਰੋਜ਼ਪੁਰ, 26 ਮਈ 2025 Aj Di Awaaj
ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਵਿਸ਼ਵ ਥੈਲਾਸੀਮੀਆ ਦਿਹਾੜੇ ਮੌਕੇ ਸਿਵਲ ਹਸਪਤਾਲ਼ ਵਿਖ਼ੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ, ਸੋਢੇਵਾਲਾ ਦੇ ਵਿਦਿਆਰਥੀਆਂ ਵਿੱਚ ਕਰਵਾਏ ਗਏ। ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਖਿਲ ਗੁੱਪਤਾ, ਨੋਡਲ ਅਫ਼ਸਰ ਡਾ. ਹਰਪ੍ਰੀਤ, ਡਾ ਇਸ਼ਾ ਨਰੂਲਾ, ਡਾ. ਸ਼ਾਇਨਾ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਇੱਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਥੈਲਾਸੀਮੀਆ (ਖੂਨ ਨਾ ਬਣਨਾ) ਇੱਕ ਜਮਾਂਦਰੂ ਬੀਮਾਰੀ ਹੈ, ਜਿਸ ਤੋਂ ਸਿਰਫ ਜਾਗਰੂਕਤਾ ਰਾਹੀਂ ਹੀ ਬਚਿਆ ਜਾ ਸਕਦਾ ਹੈ । ਥੈਲਾਸੇਮੀਆ ਸਬੰਧੀ ਲੋਕਾਂ ਵਿਚ ਬਹੁਤ ਘੱਟ ਜਾਗਰੂਕਤਾ ਹੈ ਜਿਸ ਕਾਰਨ ਜਾਣੇ ਅਣਜਾਣੇ ਵਿਚ ਇਕ ਨੰਨੀ ਜਾਨ ਇਸ ਬਿਮਾਰੀ ਦਾ ਸ਼ਿਕਾਰ ਹੋ ਜਾਂਦੀ ਹੈ। ਸੋ ਲੋੜ ਹੈ ਇਸ ਬਿਮਾਰੀ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਇਸ ਭਿਆਨਕ ਬਿਮਾਰੀ ਤੋਂ ਨਵ ਜਨਮੇ ਬੱਚੇ ਨੂੰ ਬਚਾਇਆ ਜਾ ਸਕੇ। ਇਸ ਇੱਕ ਮਹੀਨਾ ਜਾਗਰੂਕਤਾ ਕੰਪੈਨ ਦੌਰਾਨ ਅੱਜ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਇੱਸ ਤੋਂ ਇਲਾਵਾ ਥੈਲਾਸੀਮੀਆ ਦਾ ਇਲਾਜ਼ ਕਰਵਾ ਰਹੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਲਈ ਸਮਾਗਮ ਦੇ ਨਾਲ ਨਾਲ ਜਾਗਰੂਕਤਾ ਸੈਮੀਨਾਰ ਵੀ ਕੀਤੇ ਜਾਣਗੇ।
ਨੋਡਲ ਅਫ਼ਸਰ ਡਾ ਹਰਪ੍ਰੀਤ, ਡਾ ਇਸ਼ਾ ਨਰੂਲਾ, ਡਾ ਸ਼ਾਇਨਾ ਨੇ ਦੱਸਿਆ ਕਿ ਇਸ ਬਿਮਾਰੀ ਨਾਲ ਨਵ ਜਨਮੇ ਬੱਚੇ ਵਿਚ ਖੂਨ ਬਣਨ ਦੀ ਪ੍ਰਕਿਰਿਆ ਬਹੁਤ ਘੱਟ ਹੁੰਦੀ ਹੈ ਜਿਸ ਕਾਰਨ ਬੱਚੇ ਨੂੰ ਹਰ 10 ਜਾਂ 15 ਦਿਨਾਂ ਬਾਅਦ ਖੂਨ ਚੜਾਉਣ ਦੀ ਲੋੜ ਪੈਂਦੀ ਹੈ।ਥੈਲਾਸੀਮੀਕ ਮੇਜਰ ਦਾ ਇੱਕੋ ਇਕ ਇਲਾਜ ਹੈ “ ਬੋਨ ਮੈਰੋ ਟਰਾਂਸਪਲਾਂਟੇਸ਼ਨ ” ਹੈ ਜਿਸ ਦੀ ਲਾਗਤ ਬਹੁਤ ਜਿਆਦਾ ਹੂੰਦੀ ਹੈ।ਸਭ ਤੋਂ ਜਰੂਰੀ ਤੁਹਾਡਾ ਬੋਨ ਮੈਰੋ ਮਿਲਣਾ ਹੂੰਦਾ ਹੈ। ਜੋ ਕਿ ਆਮ ਤੌਰ ਤੇ ਬਹੁਤ ਘੱਟ ਮਿਲਦਾ ਹੈ।
ਇੱਸ ਚਾਰਟ ਮੇਕਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਅਨਮੋਲ ਪ੍ਰੀਤ ਕੌਰ, ਦੂਜਾ ਸਥਾਨ ਪਲਕ ਭੱਟੀ, ਤੀਜ਼ਾ ਸਥਾਨ ਕੋਮਲਪ੍ਰੀਤ ਕੌਰ, ਚੌਥਾ ਸਥਾਨ ਰਾਜਬੀਰ ਕੌਰ ਨੇ ਹਾਸਲ ਕੀਤਾ। ਚਾਰਟ ਮੇਕਿੰਗ ਮੁਕਾਬਲਾ ਕਰਵਾਉਣ ਲਈ ਨਰਸਿੰਗ ਕਾਲਜ ਦੇ ਕਲੀਨੀਕਲ ਇੰਸਟਰੱਕਟਰ ਸੁਖਵੀਰ ਕੌਰ ਦਾ ਵਿਸ਼ੇਸ ਸਹਿਯੋਗ ਰਿਹਾ।
