ਮੁੱਖ ਖੇਤੀਬਾੜੀ ਅਫਸਰ ਵੱਲੋਂ ਕਲੱਸਟਰਾਂ ਦਾ ਦੌਰਾ

24
ਕੋਟਕਪੂਰਾ 27 ਸਤੰਬਰ 2025 AJ DI Awaaj
Punjab Desk : ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਵੱਖ-ਵੱਖ ਕਲੱਸਟਰਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਪਿੰਡ ਭੈਰੋਕੇ ਭੱਟੀ ਅਤੇ ਮੌਰਾਵਾਲੀ ਵਿੱਚ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ ਕੀਤਾ ਗਿਆ।
ਇਹਨਾਂ ਕੈਂਪਾਂ ਵਿੱਚ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ, ਡਾ. ਜਸਵੰਤ ਸਿੰਘ ਕਲੱਸਟਰ ਅਫਸਰ, ਡਾ. ਦਵਿੰਦਰਪਾਲ ਸਿੰਘ ਕਲੱਸਟਰ ਅਫਸਰ, ਡਾ. ਸਤਬੀਰ ਸਿੰਘ ਸਹਾਇਕ ਕਲੱਸਟਰ ਅਫਸਰ, ਅਮਨਪ੍ਰੀਤ ਸਿੰਘ ਸਹਾਇਕ ਕਲੱਸਟਰ ਅਫਸਰ, ਗੁਰਦੇਵ ਸਿੰਘ ਏ.ਐੱਸ.ਆਈ ਆਦਿ ਹਾਜ਼ਰ ਸਨ।
ਇਸ ਮੌਕੇ ਡਾ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ, ਸਗੋਂ ਇਸਨੂੰ ਖੇਤਾਂ ਵਿੱਚ ਹੀ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਨੇ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਜੇਕਰ ਕਿਸੇ ਕਿਸਾਨ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਆਵੇ ਤਾਂ ਉਹ ਆਪਣੇ ਪਿੰਡ ਦੇ ਨੋਡਲ ਅਫਸਰ, ਕਲੱਸਟਰ ਅਫਸਰ ਜਾਂ ਸਹਾਇਕ ਕਲੱਸਟਰ ਅਫਸਰ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਵੱਲੋਂ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਇਸ ਮੌਕੇ ਪਿੰਡਾਂ ਦੇ ਸਰਪੰਚ ਸਰਬਜੀਤ ਸਿੰਘ, ਰਜਿੰਦਰਜੀਤ ਸਿੰਘ, ਸਾਬਕਾ ਸਰਪੰਚ ਕੁਲਵੀਰ ਬੌਬੀ, ਮੈਂਬਰ ਰਾਜਪਾਲ ਸਿੰਘ, ਨੰਬਰਦਾਰ ਮਨਦੀਪ ਸਿੰਘ, ਜੱਸਾ ਸਿੰਘ, ਸ਼ਿੰਗਾਰਾ ਸਿੰਘ, ਗੁਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਭਾਈਚਾਰਾ ਮੌਜੂਦ ਸੀ।