ਉੱਤਰ ਪ੍ਰਦੇਸ਼: 20 Nov 2026 AJ DI Awaaj
National Desk : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਰਹਿੰਦੇ ਸਨ। ਉਨ੍ਹਾਂ ਦਾ ਜੱਦੀ ਪਿੰਡ ਪੰਚੂਰ ਹੈ, ਜਿੱਥੇ ਉਨ੍ਹਾਂ ਦਾ ਪਰਿਵਾਰ ਅੱਜ ਵੀ ਸਾਦਾ ਜੀਵਨ ਬਤੀਤ ਕਰ ਰਿਹਾ ਹੈ।
ਜ਼ਿਕਰਯੋਗ ਹੈ ਕਿ ਯੋਗੀ ਆਦਿਤਿਆਨਾਥ ਦੇ ਪਿਤਾ ਆਨੰਦ ਸਿੰਘ ਬਿਸ਼ਟ ਦਾ ਵੀ ਸਾਲ 2020 ਵਿੱਚ ਦੇਹਾਂਤ ਹੋ ਗਿਆ ਸੀ। ਮੁੱਖ ਮੰਤਰੀ ਦੇ ਪਰਿਵਾਰ ਵਿੱਚ ਚਾਰ ਭਰਾ ਅਤੇ ਤਿੰਨ ਭੈਣਾਂ ਹਨ।
ਮਾਤਾ ਦੇ ਦੇਹਾਂਤ ਦੀ ਖ਼ਬਰ ਮਿਲਣ ਦੇ ਬਾਵਜੂਦ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਆਪਣੀਆਂ ਸਰਕਾਰੀ ਜ਼ਿੰਮੇਵਾਰੀਆਂ ਨੂੰ ਪਹਿਲ ਦਿੱਤੀ। ਉਹ ਗੋਰਖਪੁਰ ਵਿੱਚ ਇੱਕ ਸਰਕਾਰੀ ਸਮਾਗਮ ਵਿੱਚ ਸ਼ਾਮਲ ਹੋਏ, ਜਿੱਥੇ ਨੌਜਵਾਨਾਂ ਨੂੰ ਟੈਬਲੇਟ ਵੰਡੇ ਗਏ। ਇਹ ਸਮਾਗਮ 50 ਹਜ਼ਾਰ ਨੌਜਵਾਨਾਂ ਨੂੰ ਟੈਬਲੇਟ ਮੁਹੱਈਆ ਕਰਵਾਉਣ ਦੀ ਸਰਕਾਰੀ ਯੋਜਨਾ ਦਾ ਹਿੱਸਾ ਸੀ।
ਨਿੱਜੀ ਦੁੱਖ ਦੇ ਬਾਵਜੂਦ ਸਰਕਾਰੀ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਕੇ ਯੋਗੀ ਆਦਿਤਿਆਨਾਥ ਨੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਨੂੰ ਤਰਜੀਹ ਦਿੱਤੀ।



















