ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ

34

ਮਾਨਸਾ, 4 ਫਰਵਰੀ 2026 AJ DI Awaaj

Punjab Desk :  ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮਾਨਸਾ ਦੇ ਪਿੰਡ ਉੱਭਾ ਤੋਂ 42 ਸ਼ਰਧਾਲੂਆਂ ਦੇ ਜਥੇ ਦੀ ਬੱਸ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾ ਲਈ ਰਵਾਨਾ ਕਰਨ ਮੌਕੇ ਕੀਤਾ।
ਪਿੰਡ ਉੱਭਾ ਵਿਖੇ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਵਾਉਣ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਯੋਜਨਾ ਦਾ ਮਕਸਦ ਆਮ ਲੋਕਾਂ ਨੂੰ ਬਿਨ੍ਹਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਯਾਤਰਾ ਦਾ ਸੁਭਾਗ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਇੰਨ੍ਹਾਂ ਧਾਰਮਿਕ ਯਾਤਰਾਵਾਂ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਰਿਹਾਇਸ਼, ਖਾਣੇ ਦੇ ਨਾਲ ਹਰ ਲੋੜੀਂਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਇਸ ਯਾਤਰਾ ਦੌਰਾਨ ਸ਼ਰਧਾਲੂ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਰ ਆਦਿ ਦੇ ਦਰਸ਼ਨ ਕਰਨਗੇ|