ਮੁੱਖ ਮੰਤਰੀ ਸਿਹਤ ਯੋਜਨਾ ਲੋੜਵੰਦਾਂ ਲਈ ਵਰਦਾਨ

20

ਸ੍ਰੀ ਅਨੰਦਪੁਰ ਸਾਹਿਬ, 21 ਮਾਰਚ 2026 AJ DI Awaaj

Punjab Desk :   ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਲੋੜਵੰਦ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਗਰੀਬ ਅਤੇ ਜਰੂਰਤਮੰਦ ਮਰੀਜ਼ਾਂ ਨੂੰ ਮੁਫ਼ਤ ਇਲਾਜ ਦੀ ਸੁਵਿਧਾ ਮਿਲ ਰਹੀ ਹੈ, ਜਿਸ ਨਾਲ ਉਹ ਬਿਨਾਂ ਕਿਸੇ ਆਰਥਿਕ ਬੋਝ ਤੋਂ ਆਪਣਾ ਇਲਾਜ ਕਰਵਾ ਰਹੇ ਹਨ। ਜਮੀਨੀ ਪੱਧਰ ’ਤੇ ਇਸ ਯੋਜਨਾ ਦੇ ਨਤੀਜੇ ਸਾਫ਼ ਤੌਰ ’ਤੇ ਨਜ਼ਰ ਆ ਰਹੇ ਹਨ, ਜਿੱਥੇ ਮਰੀਜ਼ ਇਲਾਜ ਕਰਵਾ ਕੇ ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਪਰਤ ਰਹੇ ਹਨ। ਇਸ ਯੋਜਨਾ ਨੇ ਨਾ ਸਿਰਫ਼ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ, ਸਗੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਵੱਡੀ ਰਾਹਤ ਪ੍ਰਦਾਨ ਕੀਤੀ ਹੈ।

ਇਸ ਯੋਜਨਾ ਦੇ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੇ ਰਹਿਣ ਵਾਲੇ ਜਸਬੀਰ ਸਿੰਘ ਅਤੇ ਪਿੰਡ ਬਾਸ ਦੇ ਅਸ਼ੋਕ ਕੁਮਾਰ ਸ਼ਰਮਾ ਦਾ ਸਫਲ ਅਪਰੇਸ਼ਨ ਕੀਤਾ ਗਿਆ। ਜਸਬੀਰ ਸਿੰਘ ਜੋ ਕਿ ਪੇਸ਼ੇ ਤੋਂ ਕਾਰ ਮਕੈਨਿਕ ਹਨ ਅਤੇ ਅਸ਼ੋਕ ਕੁਮਾਰ ਸ਼ਰਮਾ ਜੋ ਕਿ ਵਿਦੇਸ਼ ਤੋਂ ਪਰਤੇ 68 ਸਾਲਾ ਵਿਅਕਤੀ ਹਨ, ਉਨ੍ਹਾਂ ਨੇ ਆਪਣਾ ਇਲਾਜ ਇਸ ਯੋਜਨਾ ਤਹਿਤ ਕਰਵਾਇਆ। ਦੋਵੇਂ ਮਰੀਜ਼ਾਂ ਨੇ ਇਲਾਜ ਤੋਂ ਬਾਅਦ ਖੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਉਹ ਹੁਣ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਆਪਣੇ ਘਰਾਂ ਵਾਪਸ ਆ ਗਏ ਹਨ।

ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ ਦੇ ਡਾਕਟਰਾਂ ਵੱਲੋਂ ਇਨ੍ਹਾਂ ਮਰੀਜ਼ਾਂ ਦੇ ਇਲਾਜ ਅਤੇ ਰੱਖ-ਰਖਾਅ ਵਿੱਚ ਕੋਈ ਵੀ ਕਮੀ ਨਹੀਂ ਛੱਡੀ ਗਈ। ਮਾਹਿਰ ਡਾਕਟਰਾਂ ਦੀ ਟੀਮ ਨੇ ਪੂਰੀ ਨਿਸ਼ਠਾ ਨਾਲ ਇਲਾਜ ਕਰਦੇ ਹੋਏ ਇਹ ਯਕੀਨੀ ਬਣਾਇਆ ਕਿ ਮਰੀਜ਼ ਜਲਦੀ ਸਿਹਤਮੰਦ ਹੋਣ। ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਦਿਲੋਂ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਇਸ ਤਰ੍ਹਾਂ ਦੀ ਲੋਕ ਭਲਾਈ ਯੋਜਨਾ ਲਾਗੂ ਕਰਕੇ ਆਮ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਲੋੜਵੰਦ ਤੱਕ ਸਿਹਤ ਸੇਵਾਵਾਂ ਪਹੁੰਚਾਉਣਾ ਹੈ। ਉਨ੍ਹਾਂ ਨੇ ਆਪਣੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਰਕਰਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕਾਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾਣ। ਇਸ ਦੇ ਨਾਲ ਹੀ ਹਲਕੇ ਵਿੱਚ ਢੁਕਵੀਆਂ ਥਾਵਾਂ ’ਤੇ ਰਜਿਸਟਰੇਸ਼ਨ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਹਰ ਯੋਗ ਵਿਅਕਤੀ ਇਸ ਯੋਜਨਾ ਦਾ ਲਾਭ ਲੈ ਸਕੇ। ਉਨ੍ਹਾਂ ਨੇ ਕਿਹਾ ਕਿ ਵਰਕਰ ਸੇਵਾ ਭਾਵਨਾ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਜਾਗਰੂਕ ਕਰਨ ਅਤੇ ਯੋਜਨਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਕੈਸ ਲੈਸ ਇਲਾਜ ਲਈ ਮੁੱਖ ਮੰਤਰੀ ਸਿਹਤ ਯੋਜਨਾ ਦਾ ਸੁਰੂਆਤ ਕੀਤੀ ਗਈ ਹੈ ਇਹ ਯੋਜਨਾ ਜਮੀਨੀ ਪੱਧਰ ਤੇ ਲੋੜਵੰਦ ਮਰੀਜਾ ਲਈ ਬਹੁਤ ਹੀ ਲਾਭ ਦਾਇਕ ਸਿੱਧ ਹੋਈ ਹੈ