ਤਰਨ ਤਾਰਨ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ

32

ਤਰਨ ਤਾਰਨ, 26 ਸਤੰਬਰ 2025 AJ DI Awaaj

Punjabi Desk —ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਜ਼ਿਲ੍ਹਾ ਤਰਨ ਤਾਰਨ ਤੋਂ ਕੀਤੀ ਗਈ ਸੀ। ਇਸ ਦੀ ਰਜਿਸਟ੍ਰੇਸ਼ਨ ਲਗਾਤਾਰ ਜਾਰੀ ਹੈ ਇਸ ਯੋਜਨਾ ਦਾ ਲਾਭ ਲੈਣ ਲਈ ਆਮ ਲੋਕ ਵਧ ਚੜ੍ਹ ਕੇ ਰਜਿਸਟ੍ਰੇਸ਼ਨ ਕਰਵਾ ਰਹੇ ਹਨ।

ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਸਕੀਮ ਸਾਰੇ ਵਰਗਾਂ ਲਈ ਬਹੁਤ ਹੀ ਲਾਹੇਵੰਦ ਸਕੀਮ ਹੈ ਅਤੇ ਸਿਹਤ ਕਾਰਡ ਰਜਿਸਟ੍ਰੇਸ਼ਨ ਲਈ ਪੰਜਾਬ ਦੇ ਨਿਵਾਸੀਆਂ ਲਈ ਅਧਾਰ ਕਾਰਡ ਅਤੇ ਵੋਟਰ ਕਾਰਡ ਅਤੇ ਪਾਸਪੋਰਟ ਸਾਈਜ਼ ਫੋਟੋ ਲਾਜ਼ਮੀ ਹੈ। ਸਿਵਲ ਸਰਜਨ ਡਾ: ਰਾਏ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ, ਜਿਹੜਾ 10 ਲੱਖ ਤੱਕ ਮੁਫਤ ਇਲਾਜ ਲਈ ਸਿਹਤ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੁੱਲ ਜ਼ਿਲ੍ਹਾ ਤਰਨ ਤਾਰਨ ਵਿਚ ਕੁੱਲ 132 ਕੈਂਪ ਲੱਗ ਰਹੇ ਹਨ, ਜਿੰਨਾਂ ਵਿਚ ਤਰਨ ਤਾਰਨ ਸ਼ਹਿਰ ਸਾਰੀਆਂ ਵਾਰਡਾਂ, ਦਫ਼ਤਰ ਡਿਪਟੀ ਕਮਿਸ਼ਨਰ, ਸਿਵਲ ਹਸਪਤਾਲ ਤਰਨ ਤਾਰਨ, ਤਰਨ ਤਾਰਨ ਬਲਾਕ ਦੇ 58 ਪਿੰਡ, ਜਦਕਿ ਗੰਡੀਵਿੰਡ ਬਲਾਕ ਦੇ 45 ਪਿੰਡਾਂ ਵਿਚ ਇਹ ਰਜਿਸਟੇ੍ਰਸ਼ਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਦਿਨਾਂ ਵਿਚ ਜਿਹੜੇ ਕੈਂਪ ਲੱਗ ਰਹੇ ਹਨ, ਉਨ੍ਹਾਂ ਵਿਚ ਵੱਧ ਤੋਂ ਵੱਧ ਆਪਣੀ ਰਜਿਸਟ੍ਰੇਸ਼ਨ ਕਰਵਾਈ ਜਾਵੇ ਅਤੇ ਉਨ੍ਹਾਂ ਕਿਹਾ ਕਿ ਇਹ ਕੈਂਪ ਲਗਾਤਾਰ ਛੁੱਟੀ ਵਾਲੇ ਦਿਨ ਸ਼ਨੀਵਾਰ ਅਤੇ ਐਤਵਾਰ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਸਿਹਤ ਮੰਤਰੀ ਯੋਜਨਾ ਸਕੀਮ ਦਾ ਪੂਰਾ ਫਾਇਦਾ ਲਿਆ ਜਾਵੇ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ 26 ਸਤੰਬਰ ਤੱਕ 20 ਹਜ਼ਾਰ ਤੋਂ ਉਪਰ ਰਜਿਸਟ੍ਰੇਸ਼ਨ ਹੋ ਚੁੱਕੀ ਹੈ।